Tuesday, November 04, 2025

Malwa

ਪੇਂਡੂ ਖੇਤਰਾਂ ਦੀ ਪ੍ਰਗਤੀ ਸਾਡੀ ਪਹਿਲੀ ਤਰਜੀਹ : ਹਡਾਣਾ

November 04, 2025 03:27 PM
SehajTimes
ਹਲਕਾ ਸਨੌਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ, ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਇਲਾਕੇ ਵਿੱਚ ਵੱਖ–ਵੱਖ ਪਿੰਡਾਂ ਨੂੰ ਜੋੜਨ ਵਾਲੀਆਂ ਮੁੱਖ ਸੜਕਾਂ ਦੇ ਨਵਿਆਉਣ ਪ੍ਰਾਜੈਕਟਾਂ ਦਾ ਰਸਮੀ ਉਦਘਾਟਨ ਕੀਤਾ ਗਿਆ, ਜਿਨ੍ਹਾਂ ‘ਤੇ ਲਗਭਗ 4 ਕਰੋੜ 77 ਲੱਖ ਰੁਪਏ ਦੀ ਲਾਗਤ ਆਉਣੀ ਨਿਸ਼ਚਿਤ ਹੈ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਚੁਣੇ ਹੋਏ ਨੁਮਾਇੰਦਿਆਂ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਰਹੇ। ਦੱਸਣਯੋਗ ਹੈ ਕਿ ਇਹ ਸੜਕਾਂ ਪਟਿਆਲਾ–ਸਨੌਰ ਰੋਡ ਤੋਂ ਚੌਰਾ, ਰਿਸ਼ੀ ਕਲੋਨੀ ਤੋਂ ਸਬਜ਼ੀ ਮੰਡੀ ਸਨੌਰੀ, ਅਕੌਤ ਤੋਂ ਨੈਣਾ ਖੁਰਦ, ਪਟਿਆਲਾ–ਗੁਹਲਾ ਰੋਡ ਪੁਨੀਆ ਤੇਜਾ ਰੋਡ ਵਾਇਆ ਭੱਟੀ, ਅਤੇ ਮਜਾਲ ਕਲਾ ਤੋਂ ਮਜਾਲ ਖੁਰਦ ਦੇ ਸੰਪਰਕ ਰੁਟਾਂ ‘ਤੇ ਬਣ ਰਹੀਆਂ ਹਨ। ਕਈ ਸਾਲਾਂ ਤੋਂ ਇਨ੍ਹਾਂ ਰਾਹਾਂ ਦੀ ਹਾਲਤ ਖਰਾਬ ਹੋਣ ਕਾਰਨ ਲੋਕਾਂ ਨੂੰ ਖਾਸ ਕਰਕੇ ਬਾਰਸ਼ੀ ਮੌਸਮ ਵਿੱਚ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੌਕੇ ਚੇਅਰਮੈਨ ਹਡਾਣਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੇਤ੍ਰਤਾ ਹੇਠ ਪੰਜਾਬ ਸਰਕਾਰ ਪੇਂਡੂ ਵਿਕਾਸ ਲਈ ਗੰਭੀਰ ਹੈ ਅਤੇ ਇਹੀ ਕਾਰਨ ਹੈ ਕਿ ਸੜਕ ਵਰਗੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਨਿਰੰਤਰ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਗੁਣਵੱਤਾ ‘ਤੇ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਵਾਇਆ ਜਾਵੇਗਾ।
 
ਉਨ੍ਹਾਂ ਨੇ ਕਿਹਾ ਕਿ ਨਵੀਆਂ ਅਤੇ ਮਜ਼ਬੂਤ ਸੜਕਾਂ ਇਲਾਕੇ ਦੀ ਆਰਥਿਕਤਾ ਨੂੰ ਗਤੀਸ਼ੀਲ ਕਰਦੀਆਂ ਹਨ। ਕਿਸਾਨਾਂ ਦੀ ਫਸਲ ਨੂੰ ਮੰਡੀਆਂ ਤੱਕ ਪਹੁੰਚਾਉਣ ਵਿੱਚ ਆਸਾਨੀ ਮਿਲੇਗੀ, ਸਕੂਲੀ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਮਿਲੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰ ਨਾਲ ਤੇਜ਼ ਸੰਪਰਕ ਬਣੇਗਾ। ਉਨ੍ਹਾਂ ਦਾ ਮਤਲਬ ਸੀ ਕਿ ਵਿਕਾਸੀ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪਿੰਡ ਵਾਸੀਆਂ ਨੇ ਸਰਕਾਰ ਤੇ ਚੇਅਰਮੈਨ ਹਡਾਣਾ ਦਾ ਧੰਨਵਾਦ ਕਰਦੇ ਹੋਏ ਇਸ ਕਦਮ ਨੂੰ ਇਲਾਕੇ ਦੀ ਲੰਬੇ ਸਮੇਂ ਦੀ ਲੋੜ ਦੱਸਿਆ ਅਤੇ ਕਿਹਾ ਕਿ ਇਹ ਸੜਕਾਂ ਪਿੰਡਾਂ ਦੀ ਦਿਸ਼ਾ ਅਤੇ ਹਾਲਤ ਬਦਲਣ ਵਿੱਚ ਮੀਲ ਪੱਥਰ ਸਾਬਤ ਹੋਣਗੀਆਂ। ਇਸ ਮੌਕੇ ਸਬੰਧਤ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਬਲਾਕ ਪ੍ਰਧਾਨ ਅਤੇ ਸਰਪੰਚ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਚਰਨਜੀਤ ਸਿੰਘ ਨੈਣਾ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਤੋਂ ਇਲਾਵਾ ਸਰਪੰਚ ਸਵਰਨਜੀਤ ਕੌਰ, ਪ੍ਰਦੀਪ ਜੋਸ਼ਨ ਪ੍ਰਧਾਨ ਨਗਰ ਕੌਂਸਲ ਸਨੌਰ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਬਲਵਿੰਦਰ ਸਿੰਘ, ਸਰਪੰਚ ਬਲਬੀਰ ਕੌਰ, ਸਰਪੰਚ ਬਲਜੀਤ ਸਿੰਘ, ਸਰਪੰਚ ਰਣਜੀਤ ਸਿੰਘ, ਸਰਪੰਚ ਅਮਰਜੀਤ ਸਿੰਘ, ਸਰਪੰਚ ਕੁਲਵੀਰ ਕੌਰ ਵਿਸ਼ੇਸ਼ ਟੂਰ ਤੇ ਮੌਜੂਦ ਸਨ।   

Have something to say? Post your comment

 

More in Malwa

ਨੈਣਾ ਦੇਵੀ ਨਹਿਰ ਹਾਦਸਾ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ