Wednesday, November 05, 2025

Chandigarh

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

November 05, 2025 07:32 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ। ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ ਨਹੀਂ ਸਿਰਜਿਆ, ਸਗੋਂ ਉਨ੍ਹਾਂ ਦੁਨੀਆ ਫਤਹਿ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਮਾਣ ਹਨ ਅਤੇ ਪੰਜਾਬ ਪਰਤਣ ਮਗਰੋਂ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੇ ਬਰੈਂਡ ਅੰਬੈਸਡਰ ਹਨ ਕਿਉਂਕਿ ਉਨ੍ਹਾਂ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਦੇਸ਼ ਨੂੰ ਮਾਣ ਦਿਵਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਧੀਆਂ ਨੇ ਆਪਣੇ ਹੌਸਲੇ ਤੇ ਜਜ਼ਬੇ ਨਾਲ ਸੂਬੇ ਲਈ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਭਾਰਤੀ ਕ੍ਰਿਕਟ ਟੀਮ, ਭਾਰਤੀ ਹਾਕੀ ਟੀਮ, ਮਹਿਲਾ ਕ੍ਰਿਕਟ ਟੀਮ, ਬਾਸਕਿਟਬਾਲ ਟੀਮ ਅਤੇ ਫੁਟਬਾਲ ਟੀਮ ਦੀ ਅਗਵਾਈ ਪੰਜਾਬ ਦੇ ਖਿਡਾਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਦੀ ਟੀਮ ਦੀ ਇਹ ਪ੍ਰਾਪਤੀ ਆਉਣ ਵਾਲੀਆਂ ਨਸਲਾਂ ਨੂੰ ਖੇਡਾਂ ਦੇ ਖ਼ੇਤਰ ਵਿੱਚ ਨਾਮਣਾ ਖੱਟਣ ਲਈ ਉਤਸ਼ਾਹਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਸ਼ਾਨਦਾਰ ਜਿੱਤ ਨਾਲ ਦੇਸ਼ ਦਾ ਸਿਰ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਵੱਡੇ ਮਾਣ ਦੀ ਗੱਲ ਹੈ ਕਿ ਸਾਡੀਆਂ ਧੀਆਂ ਨੇ ਆਪਣੀ ਕਾਬਲੀਅਤ ਨਾਲ ਕੌਮਾਂਤਰੀ ਕ੍ਰਿਕਟ ਵਿੱਚ ਆਪਣੇ ਲਈ ਵੱਖਰੀ ਥਾਂ ਤੇ ਪਛਾਣ ਬਣਾਈ ਹੈ।

Have something to say? Post your comment

 

More in Chandigarh

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ