Wednesday, November 05, 2025

Chandigarh

ਮਰਹੂਮ ਸਰਦਾਰ ਬੂਟਾ ਸਿੰਘ 'ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.

November 05, 2025 07:35 PM
SehajTimes

ਚੰਡੀਗੜ੍ਹ : ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਸਰਦਾਰ ਬੂਟਾ ਸਿੰਘ ਉੱਤੇ ਟਿੱਪਣੀਆਂ ਰਾਹੀਂ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਹ ਗੱਲ ਅੱਜ ਇੱਥੇ ਜਾਰੀ ਪ੍ਰੈਸ ਨੋਟ ਰਾਹੀਂ ਸ. ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਨੇ ਆਖੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਜਿਸ ਨੂੰ ਵੀਡੀਓ ਵਿੱਚ ਪੱਠੇ ਪਾਉਣ ਵਾਲਾ ਦੱਸ ਰਿਹਾ ਹੈ ਉਸ ਦੀ ਵਿੱਦਿਅਕ ਯੋਗਤਾ ਬੀ.ਏ. ਆਨਰਜ , ਐਮ.ਏ. ਅਤੇ ਪੀ.ਐਚ.ਡੀ.ਸੀ. ਅਤੇ ਪੱਤਰਕਾਰੀ ਸਮੇਤ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਉਪਰੰਤ 1962 ਵਿੱਚ 25 ਸਾਲ ਦੀ ਉਮਰ ਵਿੱਚ ਮੈਂਬਰ ਪਾਰਲੀਮੈਂਟ ਬਣ ਗਏ ਸਨ।

ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਿਸ ਤਰ੍ਹਾਂ ਰਾਜਾ ਵੜਿੰਗ ਰੰਗ ਆਧਾਰਤ ਟਿੱਪਣੀ ਕਰ ਰਹੇ ਹਨ ਉਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਟਿੱਪਣੀ ਰਾਜਾ ਵੜਿੰਗ ਦੀ ਦੇਸ਼ ਦੀਆਂ ਅਨੂਸੂਚਿਤ ਜਾਤੀਆਂ ਪ੍ਰਤੀ ਸੋਚ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਢ ਤੋਂ ਹੀ ਦਲਿਤ ਵਿਰੋਧੀ ਰਹੀ ਹੈ ਅਤੇ ਇਸ ਪਾਰਟੀ ਨੇ ਡਾ. ਬੀ.ਆਰ. ਅੰਬੇਡਕਰ ਜੀ ਦਾ ਵੀ ਸਦਾ ਵਿਰੋਧ ਹੀ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਦਲਿਤ ਵਿਧਾਇਕ ਨੂੰ ਮੁਖਾਤਿਬ ਹੁੰਦਿਆ ਕਿਹਾ ਸੀ ਕਿ ਇਹ ਕਿਸ ਤਰ੍ਹਾਂ ਦਾ ਮੈਟੀਰਿਅਲ ਵਿਧਾਨ ਸਭਾ ਵਿੱਚ ਆ ਗਿਆ ਹੈ। ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਾਰਤ ਦਾ ਅਨੂਸੂਚਿਤ ਜਾਤੀ ਸਮਾਜ ਡਾ. ਬੀ.ਆਰ. ਅੰਬੇਡਕਰ ਦਾ ਸਦਾ ਰਿਣੀ ਰਹੇਗਾ ਜਿਨ੍ਹਾਂ ਨੇ ਸਾਨੂੰ ਸੰਵਿਧਾਨ ਰਾਹੀ ਬਰਾਬਰੀ ਦੇ ਅਧਿਕਾਰ ਦਿੱਤੇ ਨਹੀਂ ਤਾਂ ਰਾਜਾ ਵੜਿੰਗ ਵਰਗੇ ਕਾਂਗਰਸੀ ਆਗੂ ਦਲਿਤਾਂ ਨੂੰ ਉੱਪਰ ਉੱਠਣ ਦਾ ਮੌਕਾ ਨਹੀਂ ਦਿੰਦੇ।

Have something to say? Post your comment

 

More in Chandigarh

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ