Saturday, January 03, 2026
BREAKING NEWS

Malwa

ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

November 05, 2025 07:44 PM
SehajTimes

ਡਿਪਟੀ ਕਮਿਸ਼ਨਰ ਨੇ ਕਿਹਾ! ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ

ਅੱਗ ਲਾਉਣ ਵਾਲੇ ਕਿਸਾਨਾਂ ਅਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ : ਐੱਸ ਐੱਸ ਪੀ

ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਕੀਤਾ ਉਤਸ਼ਾਹਿਤ

ਭਵਾਨੀਗੜ੍ਹ/ਸੰਗਰੂਰ : ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਤਹਿਤ ਅੱਜ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਜਦੋਂ ਖੇਤਾਂ ਵਿੱਚ ਗਸ਼ਤ ਕਰ ਰਹੇ ਸਨ ਤਾਂ ਉਹਨਾਂ ਸੜਕ ਤੋਂ ਦੇਖਿਆ ਕਿ ਪਿੰਡ ਗੁਰਦਾਸਪੁਰਾ ਅਤੇ ਪਿੰਡ ਖੁਰਾਣਾ ਵਿੱਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ ਤਾਂ ਉਹ ਖੁਦ ਕਿਸਾਨਾਂ ਦੇ ਖੇਤ ਵਿਚ ਪਹੁੰਚ ਗਏ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮ ਉੱਤੇ ਉਥੇ ਖੇਤੀਬਾੜੀ ਵਿਭਾਗ ਟੀਮ ਵੀ ਤੁਰੰਤ ਪਹੁੰਚ ਗਈ ਅਤੇ ਇਸ ਅੱਗ ਉੱਤੇ ਕਾਬੂ ਪਾ ਲਿਆ ਗਿਆ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਅੱਜ ਫੀਲਡ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਦੌਰਾ ਕਰ ਰਹੇ ਸਨ ਕਿ ਉਹਨਾਂ ਨੂੰ ਇਹ ਖ਼ਬਰ ਮਿਲੀ ਕਿ ਉਕਤ ਪਿੰਡਾਂ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਹੈ ਜਿਸ ਉੱਤੇ ਦੋਵੇਂ ਅਧਿਕਾਰੀ ਖੁਦ ਉਥੇ ਪਹੁੰਚ ਗਏ ਅਤੇ ਇਹ ਅੱਗ ਪਹਿਲੇ ਖੇਤ ਵਿਚ ਹੀ ਬੁਝਾ ਦਿੱਤੀ ਗਈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਉਤੇ
ਸੰਬੰਧਤ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ।

ਇਸ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ। ਉਹਨਾਂ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ।

ਇਸ ਮੌਕੇ ਹਾਜ਼ਰ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਇਸ ਤੋਂ ਪਹਿਲਾਂ ਉਕਤ ਦੋਵੇਂ ਅਧਿਕਾਰੀਆਂ ਨੇ ਖੇਤਾਂ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

--- ਸੰਬੰਧਤ ਤਸਵੀਰਾਂ, ਵੀਡੀਓਜ਼, ਸ਼ੌਟਸ ਅਤੇ ਬਾਈਟ ਵੀ ਨਾਲ ਲਗਾ ਦਿੱਤੀਆਂ ਗਈਆਂ ਹਨ ---

Have something to say? Post your comment

 

More in Malwa

ਐਸਡੀਐਮ ਨੇ ਲਾਊਡ ਸਪੀਕਰਾਂ ਦੀ ਆਵਾਜ਼ ਨਿਰਧਾਰਤ ਸੀਮਾ ਵਿੱਚ ਰੱਖਣ ਦੇ ਦਿਤੇ ਆਦੇਸ਼ 

ਓਬੀਸੀ ਫਰੰਟ ਦਾ ਵਫ਼ਦ ਚੇਅਰਮੈਨ ਡਾਕਟਰ ਥਿੰਦ ਨੂੰ ਮਿਲਿਆ 

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਨਵੇਂ ਵਰ੍ਹੇ ਦੇ ਪਹਿਲੇ ਦਿਨ ਸੁਨਾਮ ਨੂੰ ਮਿਲਿਆ 55 ਕਰੋੜ ਰੁਪਏ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ਼ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ 

ਸਾਹਿਬਜ਼ਾਦਿਆਂ ਦੀ ਯਾਦ 'ਚ ਟੇਕਸੀ ਸਟੈਂਡ ਵੱਲੋਂ ਪਿੰਡ ਸੰਦੌੜ ਵਿਖੇ ਚਾਹ ਦਾਲ ਰੋਟੀ ਦਾ ਲੰਗਰ ਲਗਾਇਆ ਗਿਆ

ਮੰਤਰੀ ਅਮਨ ਅਰੋੜਾ ਨੇ ਸੜਕ ਦਾ ਰੱਖਿਆ ਨੀਂਹ ਪੱਥਰ 

ਨਵੇਂ ਸਾਲ ਮੌਕੇ ਸ਼੍ਰੀ ਰਾਮ ਆਸ਼ਰਮ ਮੰਦਰ 'ਚ ਸਮਾਗਮ ਆਯੋਜਿਤ 

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਕਾਸ਼ ਕੁਟੀਆ ਪਿੰਡ ਮਹੌਲੀ ਖੁਰਦ ਵਿਖੇ ਨਗਰ ਕੀਰਤਨ ਆਯੋਜਿਤ