Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

November 05, 2025 08:01 PM
SehajTimes

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਫਾਈ ਤੇ ਰੋਜ਼ਗਾਰ ਲਈ ਵੱਡਾ ਅਭਿਆਨ ਸ਼ੁਰੂ

ਮਲੋਟ : ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ ਦੀ ਤਰਜ਼ ‘ਤੇ ਪੰਜਾਬ ਭਰ ਵਿੱਚ ਔਰਤਾਂ ਨੂੰ ਸਿਹਤ, ਸਫਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਇਲਾਵਾ ਲੋੜਵੰਦਾਂ ਲਈ ਰੁਜ਼ਗਾਰ ਪੈਦਾ ਕਰਨ, ਹੁਨਰ ਵਿਕਾਸ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੇਵਾਵਾਂ ਵਿੱਚ ਆਰਥੋ, ਗਾਇਨੀਕੋਲੋਜੀ, ਅੱਖਾਂ, ਈ.ਐਨ.ਟੀ. ਦੀ ਮੁਫ਼ਤ ਸਕ੍ਰੀਨਿੰਗ, ਬਲੱਡ ਪ੍ਰੈਸ਼ਰ ਦੇ ਚੈਕਅਪ, ਸ਼ੂਗਰ ਟੈਸਟ, ਅਨੀਮੀਆ ਦੀ ਜਾਂਚ ਅਤੇ ਦਵਾਈਆਂ ਦੀ ਵੰਡ ਸ਼ਾਮਲ ਹੋਵੇਗੀ।ਇਨ੍ਹਾਂ ਕੈਂਪ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਇਲਾਵਾ ਗਰਭ ਨਿਰੋਧਕ ਤਰੀਕਿਆਂ, ਪਰਿਵਾਰ ਨਿਯੋਜਨ, ਯੂਰੀਨਰ ਟਰੈਕਟ ਇਨਫੈਕਸ਼ਨ (ਯੂਟੀਆਈ), ਮਾਹਵਾਰੀ ਦੌਰਾਨ ਸਵੱਛਤਾ ਅਤੇ ਕਿਸ਼ੋਰ ਅਵਸਥਾ ਦੀ ਸਿਹਤ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੈਂਪ ਔਰਤਾਂ ਵੱਲੋਂ ਚਲਾਏ ਜਾ ਰਹੇ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) , ਜੋ ਆਪਣੇ ਉਤਪਾਦਾਂ ਨੂੰ ਪ੍ਰਦਰਸਿ਼ਤ ਕਰਨ ਅਤੇ ਵੇਚਣ ਲਈ ਵਿਸ਼ੇਸ਼ ਤੌਰ `ਤੇ ਕੰਮ ਕਰਦੇ ਹਨ, ਲਈ ਪਲੇਟਫਾਰਮ ਵੀ ਬਣਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਬਿਹਤਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਕੈਂਪ ਦੌਰਾਨ, ਲਗਭਗ 500 ਕੁੜੀਆਂ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਦੇ ਹੈਲਪ ਡੈਸਕ 'ਤੇ ਆਪਣੇ ਆਪ ਨੂੰ ਰਜਿਸਟਰ ਕੀਤਾ, ਜਿਨ੍ਹਾਂ ਵਿੱਚੋਂ 295 ਦੀ ਚੋਣ ਹੋਈ ਅਤੇ 72 ਤੋਂ ਵੱਧ ਨੂੰ ਮੌਕੇ 'ਤੇ ਹੀ ਪੇਸ਼ਕਸ਼ ਪੱਤਰ ਸੌਂਪੇ ਗਏ। ਜ਼ਿਕਰਯੋਗ ਹੈ ਕਿ ਇਸ ਮੈਗਾ ਜੋਬ ਫੇਅਰ ਵਿੱਚ 16 ਕੰਪਨੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਮਲੋਟ ਜਗਰਾਜ ਸਿੰਘ ਕਾਹਲੋਂ, ਡੀ.ਪੀ.ਓ. ਰਤਨਦੀਪ ਕੌਰ ਸੰਧੂ, ਡੀਈਜੀਟੀਓ ਵੈਸ਼ਾਲੀ ਵਧਵਾ, ਸੀ.ਡੀ.ਪੀ.ਓ. ਰਾਜਵੰਤ ਕੌਰ, ਡੀ.ਸੀ.ਪੀ.ਓ. ਸਿ਼ਵਾਨੀ ਨਾਗਪਾਲ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

_

Have something to say? Post your comment

 

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਡਾ. ਬਲਜੀਤ ਕੌਰ ਦਾ ਭਰੋਸਾ 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

5 ਤਰਜੀਹਾਂ, ਇੱਕ ਮਿਸ਼ਨ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ