Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

November 05, 2025 08:11 PM
SehajTimes

ਪਹਿਲੇ ਪੜਾਅ ਤਹਿਤ ਜਲੰਧਰ, ਫਤਹਿਗੜ੍ਹ ਸਾਹਿਬ, ਪਟਿਆਲਾ ਅਤੇ ਪਠਾਨਕੋਟ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ

ਧਾਰਮਿਕ ਆਜ਼ਾਦੀ ਅਤੇ ਮਨੁੱਖੀ ਹੱਕਾਂ ਦੀ ਖਾਤਰ ਗੁਰੂ ਸਾਹਿਬ ਜੀ ਦਾ ਬਲਿਦਾਨ ਸਦਾ ਪ੍ਰੇਰਿਤ ਕਰਦਾ ਰਹੇਗਾ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ।

ਇੱਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖਿਆ। ਓਧਰ ਪਠਾਨਕੋਟ ਦੇ ਲਮੀਨੀ ਸਟੇਡੀਅਮ ਵਿਖੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਮੂਲੀਆ ਕੀਤੀ। ਸਾਰੀਆਂ ਥਾਵਾਂ ਉੱਤੇ ਸੰਗਤ ਨੇ ਇਸ ਉਪਰਾਲੇ ਦੀ ਭਰਵੀਂ ਸ਼ਲਾਂਘਾ ਕੀਤੀ ਅਤੇ ਪੂਰੇ ਆਦਰ, ਸ਼ਰਧਾ ਤੇ ਸਤਿਕਾਰ ਨਾਲ ਸ਼ੋਅ ਵੇਖੇ। ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਦਰਸਾਇਆ ਗਿਆ। ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜੋ ਕਿ 20 ਨਵੰਬਰ ਤੱਕ ਜਾਰੀ ਰਹਿਣਗੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ