Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

November 05, 2025 08:51 PM
SehajTimes

ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ-ਸਿੱਕੇ ਦੇ ਸਰੋਤ ਅਤੇ ਟਿਕਾਣੇ ਦੀ ਜਾਂਚ ਲਈ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਤਫ਼ਤੀਸ਼ :ਡੀ ਆਈ ਜੀ ਬਾਰਡਰ ਰੇਂਜ ਸੰਦੀਪ ਗੋਇਲ

ਆਉਣ ਵਾਲੇ ਦਿਨਾਂ ਵਿਚ ਹੋਰ ਬਰਾਮਦਗੀਆਂ ਤੇ ਗ੍ਰਿਫਤਾਰੀਆਂ ਹੋਣ ਦੀ ਆਸ: ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚਲਦਿਆਂ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਵੀ ਦਰਿਆ ਨੇੜਲੇ ਪਿੰਡ ਘੋਨੇਵਾਲ ਤੋਂ ਆਧੁਨਿਕ ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਮੰਗਲਵਾਰ ਨੂੰ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ ਸਿੱਕੇ ਵਿੱਚ ਦੋ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਦੇ ਸਮੇਤ ਅੱਠ ਮੈਗਜ਼ੀਨ, ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ .30 ਬੋਰ ਦੇ 50 ਜਿੰਦਾ ਕਾਰਤੂਸ ਅਤੇ 7.62 ਐਮਐਮ ਦੇ 245 ਜਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਪਾਕਿ-ਸਮਰਥਿਤ ਅੱਤਵਾਦੀਆਂ ਅਤੇ ਗਿਰੋਹਾਂ ਦੀਆਂ ਆਪਸੀ ਦੁਸ਼ਮਣੀਆਂ ਦੀਆਂ ਵਧ ਰਹੀਆਂ ਗਤੀਵਿਧੀਆਂ ਬਾਰੇ ਹਾਲ ਹੀ ਵਿੱਚ ਪ੍ਰਾਪਤ ਜਾਣਕਾਰੀ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ ਕੀਤੀ ਗਈ ਇਸ ਫੌਰੀ ਅਤੇ ਮੁਸਤੈਦ ਕਾਰਵਾਈ ਸਦਕਾ ਵੱਡੀ ਵਾਰਦਾਤ ਹੋਣ ਤੋਂ ਟਲ਼ ਗਈ ਹੈ ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀ ਆਈ ਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਕਿਹਾ ਕਿ ਸਰਹੱਦ ਪਾਰੋਂ ਆਧੁਨਿਕ ਹਥਿਆਰਾਂ ਦੀ ਖੇਪ ਦੀ ਆਮਦ ਬਾਰੇ ਪੁਖ਼ਤਾ ਇਤਲਾਹ ਤੇ ਕਾਰਵਾਈ ਕਰਦਿਆਂ ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮਾਂ ਨੇ ਪਿੰਡ ਘੋਨੇਵਾਲ ਦੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਵਿੱਢੀ । ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ, ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਰਾਵੀ ਦਰਿਆ ਦੇ ਨੇੜਿਓਂ ਆਧੁਨਿਕ ਹਥਿਆਰਾਂ ਅਤੇ ਗੋਲੀ ਸਿੱਕੇ ਵਾਲਾ ਇੱਕ ਬੈਗ ਬਰਾਮਦ ਕੀਤਾ ਗਿਆ। ਐਸ.ਐਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ ਸਿੱਕੇ ਦੇ ਸਰੋਤਾਂ ਅਤੇ ਹਥਿਆਰ ਪਹੰਚਾਏ ਜਾਣ ਵਾਲੇ ਟਿਕਾਣੇ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ, ਐਫਆਈਆਰ ਨੰਬਰ 174 ਮਿਤੀ 04/11/2025 ਨੂੰ ਆਰਮਜ਼ ਐਕਟ ਦੀ ਧਾਰਾ 25(8) ਅਤੇ ਬੀਐਨਐਸ ਦੀ ਧਾਰਾ 113 ਤਹਿਤ ਪੁਲਿਸ ਸਟੇਸ਼ਨ ਰਾਮਦਾਸ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ