Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

November 05, 2025 09:01 PM
SehajTimes

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਵੱਖ-ਵੱਖ ਸ਼ਹਿਰਾਂ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਬਾਬਤ ਸੌਂਦ ਨੇ ਦੱਸਿਆ ਕਿ 19 ਨਵੰਬਰ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨ ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਅਤੇ ਇਹ ਪੂਰੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ-ਕਸਬਿਆਂ ਵਿੱਚੋਂ ਦੀ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੇ। ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ, ਜੋ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਜੰਮੂ ਤੇ 20 ਨਵੰਬਰ ਨੂੰ ਪਠਾਨਕੋਟ ਵਿਖੇ ਹੋਵੇਗਾ, ਜਦਕਿ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਹੋਵੇਗਾ। ਇਹ ਨਗਰ ਕੀਰਤਨ ਕੁੱਲ 544 ਕਿਲੋਮੀਟਰ ਦੀ ਵਾਟ ਤੈਅ ਕਰੇਗਾ।

ਮਾਝਾ-ਦੁਆਬਾ ਰੂਟ ‘ਤੇ 20 ਨਵੰਬਰ ਨੂੰ ਨਗਰ ਕੀਰਤਨ ਗੁਰਦਾਸਪੁਰ ਤੋਂ ਸ਼ੁਰੂ ਹੋਵੇਗਾ ਅਤੇ ਬਟਾਲਾ, ਬਾਬ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ, ਗੋਇੰਦਵਾਲ ਸਾਹਿਬ, ਕਪੂਰਥਲਾ, ਕਰਤਾਰਪੁਰ, ਜਲੰਧਰ, ਬੰਗਾ ਤੇ ਬਲਾਚੌਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 20 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਤੇ 21 ਨਵੰਬਰ ਨੂੰ ਜਲੰਧਰ ਵਿਖੇ ਹੋਵੇਗਾ। ਇਹ ਨਗਰ ਕੀਰਤਨ ਕੁੱਲ 345 ਕਿਲੋਮੀਟਰ ਦਾ ਫ਼ਾਸਲਾ ਤੈਅ ਕਰਕੇ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ।

ਮਾਲਵਾ 1 ਰੂਟ ‘ਤੇ 20 ਨਵੰਬਰ ਨੂੰ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋਵੇਗਾ ਅਤੇ ਫਿਰੋਜ਼ਪੁਰ, ਮੋਗਾ, ਜਗਰਾਓਂ, ਲੁਧਿਆਣਾ, ਖੰਨਾ, ਸਰਹਿੰਦ, ਫਤਹਿਗੜ੍ਹ ਸਾਹਿਬ, ਮੋਰਿੰਡਾ, ਚਮਕੌਰ ਸਾਹਿਬ ਅਤੇ ਰੂਪਨਗਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 20 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਲੁਧਿਆਣਾ ਵਿਖੇ ਅਤੇ 21 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਹੋਵੇਗਾ। ਇਹ ਨਗਰ ਕੀਰਤਨ ਕੁੱਲ 320 ਕਿਲੋਮੀਟਰ ਦੀ ਦੂਰੀ ਤੈਅ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ। ਸੌਂਦ ਨੇ ਅੱਗੇ ਦੱਸਿਆ ਕਿ ਮਾਲਵਾ-2 ਰੂਟ ‘ਤੇ 20 ਨਵੰਬਰ ਨੂੰ ਨਗਰ ਕੀਰਤਨ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗਾ ਅਤੇ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਰਾਜਪੁਰਾ, ਬਨੂੜ, ਮੋਹਾਲੀ, ਕੁਰਾਲੀ ਅਤੇ ਰੂਪਨਗਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 20 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਸੰਗਰੂਰ ਵਿਖੇ ਅਤੇ 21 ਨਵੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਇਹ ਨਗਰ ਕੀਰਤਨ ਕੁੱਲ 354 ਕਿਲੋਮੀਟਰ ਦਾ ਫ਼ਾਸਲਾ ਤੈਅ ਕਰੇਗਾ। ਤਰੁਨਪ੍ਰੀਤ ਸਿੰਘ ਸੌਂਦ ਨੇ ਦੁਨੀਆਂ ਭਰ ਦੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਕੀਰਤਨਾਂ ਵਿੱਚ ਹਾਜ਼ਰੀ ਭਰ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਪ੍ਰਤੀ ਆਪਣੀ ਸ਼ਰਧਾ-ਸਤਿਕਾਰ ਭੇਟ ਕਰਨ। ਉਨ੍ਹਾਂ ਬਾਕੀ ਸਮਾਗਮਾਂ ਵਿੱਚ ਵੀ ਸਾਰੀ ਸੰਗਤ ਨੂੰ ਹੁੰਮ ਹੁੰਮਾ ਕੇ ਸ਼ਮੂਲੀਅਤ ਦਾ ਸੱਦਾ ਦਿੱਤਾ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ