Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

November 05, 2025 10:31 PM
SehajTimes

 

ਪੰਜਾਬ ਸਰਕਾਰ ਉੱਘੇ ਵਕੀਲਾਂ ਦੀ ਸਲਾਹ ਨਾਲ ਸਾਰੇ ਕਾਨੂੰਨੀ ਰਾਹ ਤਲਾਸ਼ੇਗੀ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਲਈ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ। ਮੁੱਖ ਮੰਤਰੀ ਨੇ ਕਿਹਾ, "ਪੰਜਾਬੀ ਤੁਹਾਡੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਇਸ ਮੁੱਦੇ 'ਤੇ ਸਿਰਫ਼ ਸ਼ਬਦਾਂ ਦੀ ਹੇਰਾਫੇਰੀ ਵਾਲੇ ਪੱਤਰਾਂ ਨਾਲ ਆਪਣੇ ਸੰਘਰਸ਼ ਤੋਂ ਨਹੀਂ ਭਟਕਣਗੇ ਅਤੇ ਜਦੋਂ ਤੱਕ ਪੰਜਾਬ ਯੂਨੀਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਟਿਕ ਕੇ ਨਹੀਂ ਬੈਠਣਗੇ।" ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰਨ ਦੇ ਕੇਂਦਰ ਦੇ ਫੈਸਲੇ ਵਿਰੁੱਧ ਸਾਰੇ ਕਾਨੂੰਨੀ ਰਾਹ ਤਲਾਸ਼ੇਗੀ, ਜਿਸ ਵਿੱਚ ਉੱਘੇ ਕਾਨੂੰਨਦਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਕਦਮ ਨੂੰ ਸਥਾਪਿਤ ਨਿਯਮਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਖੇਤਰ ਦੇ ਉੱਚ ਸਿੱਖਿਆ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਪ੍ਰਸਿੱਧ ਸੰਸਥਾਨਾਂ ਵਿੱਚੋਂ ਇੱਕ ਇਸ ਯੂਨੀਵਰਸਿਟੀ ਦੇ ਲੋਕਤੰਤਰੀ ਅਤੇ ਖੁਦਮੁਖਤਿਆਰੀ 'ਤੇ ਸਿੱਧਾ ਹਮਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਨੇਟ ਅਤੇ ਸਿੰਡੀਕੇਟ ਵਰਗੀਆਂ ਪ੍ਰਤੀਨਿਧ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਈ ਵੀ ਕੋਸ਼ਿਸ਼ ਅਕਾਦਮਿਕ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਭਾਈਵਾਲੀ ਦੀ ਅਣਦੇਖੀ ਕਰਨ ਦੇ ਬਰਾਬਰ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਰਫ਼ ਇੱਕ ਕਾਨੂੰਨੀ ਲੜਾਈ ਨਹੀਂ ਹੈ, ਸਗੋਂ ਪੰਜਾਬ ਯੂਨੀਵਰਸਿਟੀ 'ਤੇ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਦੇ ਕੰਮਕਾਜ ਵਿੱਚ ਆਪਣੇ ਹਿੱਸੇ, ਅਧਿਕਾਰਾਂ ਜਾਂ ਭਾਗੀਦਾਰੀ ਨੂੰ ਕਿਸੇ ਵੀ ਢੰਗ ਨਾਲ ਘਟਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਵਿਦਿਅਕ ਸੰਸਥਾਵਾਂ ਦੀ ਖੁਦਮੁਖਤਿਆਰੀ ਅਤੇ ਮਾਣ-ਸਨਮਾਨ ਪ੍ਰਤੀ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਮਨਮਾਨੇ ਫੈਸਲਿਆਂ ਦਾ ਵਿਰੋਧ ਕਰਨ ਲਈ ਸੂਬੇ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਉਨ੍ਹਾਂ ਦੁਹਰਾਇਆ ਕਿ 1947 ਵਿੱਚ ਦੇਸ਼ ਦੀ ਵੰਡ ਤੋਂ ਬਾਅਦ ਲਾਹੌਰ ਵਿਖੇ ਆਪਣੀ ਮੁੱਖ ਯੂਨੀਵਰਸਿਟੀ ਨੂੰ ਗੁਆਉਣ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਯੂਨੀਵਰਸਿਟੀ ਐਕਟ, 1947 (1947 ਦਾ ਐਕਟ VII) ਅਧੀਨ ਕੀਤੀ ਗਈ ਸੀ। ਭਗਵੰਤ ਸਿੰਘ ਨੇ ਕਿਹਾ ਕਿ 1966 ਵਿੱਚ ਰਾਜ ਦੀ ਵੰਡ ਤੋਂ ਬਾਅਦ, ਪੰਜਾਬ ਪੁਨਰਗਠਨ ਐਕਟ 1966 ਨੇ ਇਸਦੇ ਵਜੂਦ ਨੂੰ ਕਾਇਮ ਰੱਖਿਆ, ਜਿਸ ਦਾ ਅਰਥ ਸੀ ਕਿ ਯੂਨੀਵਰਸਿਟੀ ਪਹਿਲਾਂ ਵਾਂਗ ਕੰਮ ਕਰਦੀ ਰਹੇਗੀ ਅਤੇ ਮੌਜੂਦਾ ਪੰਜਾਬ ਰਾਜ ਵਿੱਚ ਸ਼ਾਮਲ ਖੇਤਰਾਂ ਉੱਤੇ ਇਸਦਾ ਅਧਿਕਾਰ ਖੇਤਰ ਇਸੇ ਤਰ੍ਹਾਂ ਕਾਇਮ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਦੋਂ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਰਕਹੀਣ ਫੈਸਲੇ ਨੇ ਨਾ ਸਿਰਫ਼ ਸਬੰਧਤ ਭਾਈਵਾਲਾਂ ਨੂੰ ਨਿਰਾਸ਼ ਕੀਤਾ ਹੈ, ਸਗੋਂ ਇਹ ਕਿਸੇ ਵੀ ਚੰਗੇ ਸ਼ਾਸਨ ਅਤੇ ਕਾਨੂੰਨ ਦੇ ਸਿਧਾਂਤਾਂ ਦੇ ਵਿਰੁੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਅਧਿਆਪਕਾਂ, ਪੇਸ਼ੇਵਰਾਂ, ਤਕਨੀਕੀ ਮੈਂਬਰਾਂ, ਯੂਨੀਵਰਸਿਟੀ ਦੇ ਗ੍ਰੈਜੂਏਟਾਂ ਅਤੇ ਹੋਰਾਂ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਯੂਨੀਵਰਸਿਟੀ ਦੇ ਦਰਜੇ ਵਿੱਚ ਕਿਸੇ ਵੀ ਤਬਦੀਲੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੇ ਕਿਸੇ ਵੀ ਕਦਮ ਦਾ ਸਖ਼ਤ ਵਿਰੋਧ ਕਰੇਗੀ।

Have something to say? Post your comment

 

More in Chandigarh

ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿੱਚ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਭਗਵਾਨ ਪਰਸ਼ੁਰਾਮ ਜਨਮ ਉਤਸਵ ਮੌਕੇ ਸ਼ਾਨਦਾਰ ਕਲਸ਼ ਯਾਤਰਾ ਤੋਂ ਬਾਅਦ ਸ਼ੁਰੂ ਹੋਈ 27ਵੀਂ ਭਾਗਵਤ ਕਥਾ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ