Thursday, November 06, 2025

Chandigarh

ਗੁਲਾਟੀ ਟਰੈਵਲਜ਼ ਫਰਮ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

November 06, 2025 01:44 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਗੁਲਾਟੀ ਟਰੈਵਲਜ਼ ਫਰਮ, ਐਸ.ਸੀ.ਓ. ਨੰਬਰ 04, ਪਹਿਲੀ ਮੰਜ਼ਿਲ, ਬਾਂਸਾ ਵਾਲੀ ਚੁੰਗੀ, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗੁਲਾਟੀ ਟਰੈਵਲਜ਼ ਦੇ ਮਾਲਕ ਨਵਨੀਤ ਗੁਲਾਟੀ ਪੁੱਤਰ ਹਜ਼ਾਰੀ ਲਾਲ ਗੁਲਾਟੀ (ਮਕਾਨ ਨੰਬਰ 3017, ਸੈਕਟਰ 40-ਡੀ, ਚੰਡੀਗੜ੍ਹ) ਨੂੰ ਕੰਸਲਟੈਂਸੀ, ਆਈਲੈਟਸ ਕੋਚਿੰਗ ਇੰਸਟੀਚਿਊਟ, ਟਰੈਵਲ ਏਜੰਸੀ ਅਤੇ ਟਿਕਟਿੰਗ ਏਜੰਟ ਦੇ ਕੰਮ ਲਈ ਲਾਇਸੰਸ ਨੰ: 691/ਆਈ.ਸੀ. ਮਿਤੀ 17.07.2024 ਨੂੰ ਜਾਰੀ ਕੀਤਾ ਗਿਆ ਸੀ, ਜੋ ਮਿਤੀ 16.07.2029 ਤੱਕ ਵੈਧ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਫਰਮ ਨੂੰ ਇਸ ਦਫ਼ਤਰ ਵੱਲੋਂ ਮਹੀਨਾਵਾਰ, ਛਿਮਾਹੀ ਅਤੇ ਸੈਮੀਨਾਰ/ਇਸ਼ਤਿਹਾਰ ਸਬੰਧੀ ਰਿਪੋਰਟਾਂ ਭੇਜਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਹਾਲਾਂਕਿ, ਲਾਇਸੰਸ ਜਾਰੀ ਹੋਣ ਤੋਂ ਬਾਅਦ ਤੋਂ ਅੱਜ ਤੱਕ ਕੋਈ ਰਿਪੋਰਟ ਜਾਂ ਸਵੈ-ਘੋਸ਼ਣਾ ਫਾਰਮ ਇਸ ਦਫ਼ਤਰ ਨੂੰ ਨਹੀਂ ਭੇਜੇ ਗਏ ਅਤੇ ਨਾ ਹੀ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨੂੰ ਛਿਮਾਹੀ ਰਿਪੋਰਟਾਂ ਭੇਜਣ ਸਬੰਧੀ ਕੋਈ ਸਬੂਤ ਪ੍ਰਦਾਨ ਕੀਤਾ ਗਿਆ।

ਇਸ ਉਲੰਘਣਾ ਸਬੰਧੀ ਲਾਇਸੰਸੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਨਿਰਧਾਰਤ ਸਮਾਂ ਬੀਤਣ ਦੇ ਬਾਵਜੂਦ ਕੋਈ ਜਵਾਬ ਜਾਂ ਰਿਪੋਰਟ ਪ੍ਰਾਪਤ ਨਹੀਂ ਹੋਈ। ਐਕਟ ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਅਨੁਸਾਰ ਲਾਜ਼ਮੀ ਨਿਯਮਾਂ ਦੀ ਉਲੰਘਣਾ ਹੋਣ ਕਾਰਨ ਫਰਮ ਦਾ ਲਾਇਸੰਸ ਮਿਤੀ 30.10.2025 ਤੋਂ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਨਾਲ ਹੀ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਅੰਦਰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ।

Have something to say? Post your comment

 

More in Chandigarh

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ