Friday, December 26, 2025

Malwa

ਅਕੇਡੀਆ ਸਕੂਲ 'ਚ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਇਆ 

November 06, 2025 07:48 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਬੱਚਿਆਂ ਨੂੰ ਸਿੱਖ ਇਤਿਹਾਸ, ਧਰਮ ਅਤੇ ਗੁਰਬਾਣੀ ਨਾਲ ਜੋੜਨ ਲਈ ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਮਨੁੱਖਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿੱਚ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮੂਹ  ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਗੁਰਬਾਣੀ ਦੀਆਂ ਮਿੱਠੀਆਂ ਧੁਨੀਆਂ ਨਾਲ ਪੂਰਾ ਸਕੂਲ  ਗੂੰਜ ਉੱਠਿਆ। ਇਸ ਤੋਂ ਬਾਅਦ ਕੀਰਤਨ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਵੀ ਭਾਗ ਲਿਆ ਅਤੇ ਆਪਣੇ ਸੁਰੀਲੇ ਸੁਰਾਂ ਨਾਲ ਸਭ ਦਾ ਮਨ ਮੋਹ ਲਿਆ। ਪਾਠ ਅਤੇ ਕੀਰਤਨ ਸਮਾਪਤ ਹੋਣ ਤੋਂ ਬਾਅਦ ਦੇਗ ਵਰਤਾਈ ਗਈ ਗੁਰੂ ਕਾ ਲੰਗਰ ਬੜੀ ਸ਼ਰਧਾ ਨਾਲ ਛਕਾਇਆ ਗਿਆ। ਗੁਰਬਾਣੀ ਦੀ ਗੂੰਜ ਨਾਲ ਆਤਮਿਕ ਸ਼ਾਂਤੀ ਦਾ ਮਾਹੌਲ ਬਣ ਗਿਆ। ਲੰਗਰ ਸੇਵਾ ਵਿੱਚ  ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦੁਆਰਾ ਵੀਹ ਰੁਪਿਆ ਤੋਂ ਸ਼ੁਰੂ ਕੀਤੀ ਗਈ ਲੰਗਰ  ਪ੍ਰਥਾ ਅੱਜ ਤੱਕ ਚੱਲ ਰਹੀ ਹੈ।ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਮੁੱਚੀ ਲੋਕਾਈ ਦੇ ਰਹਿਬਰ ਹੋਏ ਹਨ। ਉਨ੍ਹਾਂ ਨੇ ਵੱਖ ਵੱਖ ਦਿਸ਼ਾਵਾਂ ਵੱਲ ਚਾਰ ਉਦਾਸੀਆਂ ਕਰਕੇ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਿੰਸੀਪਲ ਰਣਜੀਤ ਕੌਰ ਨੇ ਇਸ ਮੌਕੇ ‘ਤੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਤੇ ਚੱਲਣ ਦੀ ਪ੍ਰੇਰਣਾ ਦਿੱਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਬੱਚਿਆਂ ਵਿੱਚ ਆਧਿਆਤਮਿਕਤਾ, ਸੇਵਾ ਭਾਵਨਾ ਅਤੇ ਸਦਾਚਾਰ ਦੀ ਪ੍ਰੇਰਣਾ ਪੈਦਾ ਕਰਦੇ ਹਨ।

Have something to say? Post your comment

 

More in Malwa

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਕੌਮੀ ਸੇਵਾ ਯੋਜਨਾ ਕੈਂਪ ਦੀ ਸਮਾਪਤੀ ਮੌਕੇ ਪਦਮਸ਼੍ਰੀ ਸੁਨੀਤਾ ਰਾਣੀ ਨੇ ਕੀਤੀ ਸ਼ਿਰਕਤ 

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਮਨਾਇਆ ਜਨਮ ਦਿਹਾੜਾ 

ਵਿਦੇਸ਼ ਜਾਣ ਦੀ ਇੱਛਾ ਪੂਰੀ ਨਾ ਹੋਣ ਤੋਂ ਨੌਜਵਾਨ ਨੇ ਕੀਤੀ ਖੁਦਕੁਸ਼ੀ 

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾ

ਭਾਜਪਾਈਆਂ ਨੇ ਅਟਲ ਬਿਹਾਰੀ ਵਾਜਪਾਈ ਦੀ ਜੈਯੰਤੀ ਮਨਾਈ 

ਮਨਰੇਗਾ ਕਾਨੂੰਨ 'ਚ ਬਦਲਾਅ ਖਿਲਾਫ ਮਤੇ ਪਾਉਣ ਪੰਚਾਇਤਾਂ : ਜੋਗਿੰਦਰ ਉਗਰਾਹਾਂ 

ਦਾਮਨ ਬਾਜਵਾ ਨੇ ਵਾਰਡਬੰਦੀ ਪ੍ਰਕਿਰਿਆ 'ਤੇ ਖੜ੍ਹੇ ਕੀਤੇ ਸਵਾਲ

ਮੰਤਰੀ ਅਮਨ ਅਰੋੜਾ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਹੋਏ ਨਤਮਸਤਕ