Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

November 06, 2025 09:14 PM
SehajTimes

ਕੈਬਨਿਟ ਮੰਤਰੀਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਭਰੀ ਜਾਵੇਗੀ ਹਾਜ਼ਰੀ

ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਪਠਾਨਕੋਟ ਵਿਖੇ ਕਰਵਾਏ ਸ਼ੋਅ ਬੇਹੱਦ ਸਫਲ ਰਹੇ

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਆਂ ਵਿੱਚ ਵੱਖ-ਵੱਖ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਸੌਂਦ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਹੋਣਗੇ। ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸ਼ਮੂਲੀਅਤ ਕਰਨਗੇ। ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਹਾਜ਼ਰੀ ਭਰੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾ ਰਿਹਾ ਹੈ, ਤਾਂ ਜੋ ਮੌਜੂਦਾ ਪੀੜੀ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਸੌਂਦ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਪਠਾਨਕੋਟ ਵਿਖੇ ਕਰਵਾਏ ਸ਼ੋਅ ਬੇਹੱਦ ਸਫਲ ਰਹੇ ਹਨ। ਸਾਰੀ ਸੰਗਤ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਉਨ੍ਹਾਂ 8 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਟ ਸ਼ੋਅਜ਼ ਵਿੱਚ ਵੀ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਅਗਲੇ ਪੜਾਅ ਵਿੱਚ 11, 14, 17 ਅਤੇ 20 ਨਵੰਬਰ ਨੂੰ ਸੂਬੇ ਦੇ ਬਾਕੀ ਬਚਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ।
------

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ