Friday, November 07, 2025

Malwa

ਅਮਨ ਅਰੋੜਾ ਨੇ ਵਿਰਾਸਤੀ ਦਰਵਾਜੇ ਦਾ ਕੀਤਾ ਉਦਘਾਟਨ 

November 06, 2025 09:18 PM
ਦਰਸ਼ਨ ਸਿੰਘ ਚੌਹਾਨ
ਵਿਰਾਸਤੀ ਇਮਾਰਤਾਂ ਦੀ ਸੰਭਾਲ ਸਰਕਾਰ ਦੀ ਤਰਜੀਹ : ਅਮਨ ਅਰੋੜਾ
ਰਾਜਾ ਵੜਿੰਗ ਨੂੰ ਸੋਚ ਸਮਝਕੇ ਬੋਲਣ ਦੀ ਦਿਤੀ ਸਲਾਹ 
ਸੁਨਾਮ : ਸੁਨਾਮ ਦੀ ਸ਼ਾਨ ਵਜੋਂ ਜਾਣੇ ਜਾਂਦੇ 110 ਸਾਲ ਪੁਰਾਣੇ ਵਿਰਾਸਤੀ ਦਰਵਾਜ਼ੇ ਦੀ ਪੁਰਾਤਨ ਦਿੱਖ ਅਤੇ ਸ਼ਾਨੋ ਸ਼ੌਕਤ ਮੁੜ ਬਹਾਲ ਹੋਣ ਉਪਰੰਤ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਦਰਵਾਜ਼ੇ ਦੇ ਨਵੀਨੀਕਰਨ ਤੇ 36 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਇਕ ਵਿਰਾਸਤੀ ਸ਼ਹਿਰ ਹੈ। ਇਸ ਸ਼ਹਿਰ ਦਾ ਬੜਾ ਗੌਰਵਮਈ ਅਤੇ ਪੁਰਾਤਨ ਇਤਿਹਾਸ ਹੈ ਪਰ ਇਸ ਸ਼ਹਿਰ ਨਾਲ ਲੰਮਾ ਸਮਾਂ ਅਣਦੇਖੀ ਹੁੰਦੀ ਰਹੀ। ਜਿਸ ਕਾਰਨ ਇਥੋਂ ਦੀਆਂ ਵਿਰਾਸਤੀ ਇਮਾਰਤਾਂ ਬਹੁਤ ਖ਼ਸਤਾ ਹਾਲਤ ਵਿੱਚ ਚਲੀਆਂ ਗਈਆਂ। ਇਸ ਦਰਵਾਜ਼ੇ ਦੀ ਹਾਲਤ ਐਨੀ ਖ਼ਸਤਾ ਹੋ ਗਈ ਸੀ ਕਿ ਨਾਲ ਲੱਗਦੀਆਂ ਕਈ ਦੁਕਾਨਾਂ ਅਤੇ ਦੁਕਾਨਦਾਰਾਂ ਦੀ ਜਾਨ ਨੂੰ ਖਤਰਾ ਬਣਿਆ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਪ੍ਰਸਿੱਧ ਅਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਹੈ। ਹੋ ਸਕਦਾ ਹੈ ਕਿ ਕਦੇ ਊਧਮ ਸਿੰਘ ਜੀ ਨਾਲ ਲੱਗਦੇ ਰੇਲਵੇ ਸਟੇਸ਼ਨ ਉੱਤੋਂ ਉੱਤਰ ਕੇ ਇਸ ਦਰਵਾਜ਼ੇ ਰਾਹੀਂ ਗੁਜਰੇ ਹੋਣ। ਇਸ ਕਰਕੇ ਅਜਿਹੇ ਇਤਿਹਾਸਿਕ ਸਥਾਨ ਸਾਂਭਣੇ ਸਾਡੀ ਜਿੰਮੇਵਾਰੀ ਹੈ। ਇਹ ਦਰਵਾਜ਼ਾ ਫੂਲਕੀਆ ਮਿਸਲ ਦੀ ਕਿਲਾ ਮੁਬਾਰਕ ਇਮਾਰਤਸਾਜ਼ੀ ਦਾ ਨਮੂਨਾ ਹੈ। ਪਰ ਹੁਣ ਤੱਕ ਦੀਆਂ ਸਰਕਾਰਾਂ ਨੇ ਅਜਿਹੀਆਂ ਇਮਾਰਤਾਂ ਨੂੰ ਹਮੇਸ਼ਾਂ ਅਣਦੇਖਾ ਹੀ ਕੀਤਾ। ਉਹਨਾਂ ਕਿਹਾ ਕਿ ਵਿਰਾਸਤੀ ਇਮਾਰਤਾਂ ਸਾਡੇ ਬਜ਼ੁਰਗਾਂ ਦੀ ਤਰ੍ਹਾਂ ਹੁੰਦੀਆਂ ਹਨ, ਜਿਵੇਂ ਸਾਨੂੰ ਆਪਣੇ ਬਜ਼ੁਰਗ ਸੰਭਾਲਣੇ ਪੈਂਦੇ ਹਨ ਉਵੇਂ ਹੀ ਇਹ ਇਮਾਰਤਾਂ ਵੀ ਸੰਭਾਲ ਮੰਗਦੀਆਂ ਹਨ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਬਣਨ ਦੇ ਤੁਰੰਤ ਬਾਅਦ ਉਹਨਾਂ ਨੇ ਇਸ ਜਗ੍ਹਾ ਦਾ ਦੌਰਾ ਕੀਤਾ ਸੀ ਅਤੇ ਸਥਾਨਕ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਦਰਵਾਜ਼ੇ ਨੂੰ ਸੰਭਾਲਿਆ ਜਾਵੇਗਾ ਅਤੇ ਇਸ ਦੀ ਪੁਰਾਤਨ ਦਿੱਖ ਨੂੰ ਮੁੜ ਬਹਾਲ ਕੀਤਾ ਜਾਵੇਗਾ। ਇਸ ਕੰਮ ਲਈ ਪੁਰਾਤਤਵ ਵਿਭਾਗ ਅਤੇ ਸੈਰ ਸਪਾਟਾ ਵਿਭਾਗ ਨੂੰ ਨਾਲ ਲੈਕੇ ਇਸ ਦਰਵਾਜ਼ੇ ਦੀ ਕਾਇਆ ਕਲਪ ਕਰਨ ਲਈ 36 ਲੱਖ ਰੁਪਏ ਜਾਰੀ ਕਰਵਾਏ ਗਏ। ਇਸ ਇਮਾਰਤ ਦੀ ਚਿਣਾਈ ਪੁਰਾਤਨ ਤਰੀਕੇ ਨਾਲ ਚੂਨੇ ਨਾਲ ਕੀਤੀ ਗਈ ਹੈ। ਉਹਨਾਂ ਦਾਅਵੇ ਨਾਲ ਕਿਹਾ ਕਿ ਇਸ ਦਰਵਾਜ਼ੇ ਦੀ ਇਹ ਦਿੱਖ ਅਤੇ ਸ਼ਾਨੋ ਸ਼ੌਕਤ ਅਗਲੇ 150 ਸਾਲ ਇਸੇ ਤਰ੍ਹਾਂ ਹੀ ਬਰਕਰਾਰ ਰਹੇਗੀ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਕਿ ਉਹ ਕੁਝ ਵੀ ਬੋਲਣ ਤੋਂ ਪਹਿਲਾਂ ਚਾਰ ਵਾਰ ਸੋਚਿਆ ਜਰੂਰ ਕਰਨ। ਉਹਨਾਂ ਕਿਹਾ ਕਿ ਸਾਨੂੰ ਕਿਸੇ ਵੀ ਵਿਅਕਤੀ ਵਿਸ਼ੇਸ਼ ਖ਼ਿਲਾਫ਼ ਉਸਦੇ ਰੰਗ, ਜਾਤੀ ਜਾਂ ਫਿਰਕੇ ਨੂੰ ਲੈਕੇ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। 

Have something to say? Post your comment

 

More in Malwa

ਅਕੇਡੀਆ ਸਕੂਲ 'ਚ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਇਆ 

ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

ਬਾਬਾ ਨਾਨਕ ਨੇ ਲੋਕਾਈ ਨੂੰ ਅਗਿਆਨਤਾ ਦੇ ਹਨ੍ਹੇਰੇ ਚੋਂ ਕੱਢਿਆ : ਅਵਿਨਾਸ਼ ਰਾਣਾ 

ਪੇਂਡੂ ਖੇਤਰਾਂ ਦੀ ਪ੍ਰਗਤੀ ਸਾਡੀ ਪਹਿਲੀ ਤਰਜੀਹ : ਹਡਾਣਾ

ਨੈਣਾ ਦੇਵੀ ਨਹਿਰ ਹਾਦਸਾ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ