Saturday, November 08, 2025

Chandigarh

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ: 10 ਨਵੰਬਰ ਨੂੰ ਐਸ.ਸੀ. ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ

November 08, 2025 07:06 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਖ਼ਬਰ ਦਾ ਸੂ-ਮੋਟੋ ਲੈਂਦਿਆਂ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ, 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸ਼ੋਸ਼ਲ ਮੀਡੀਆ ਅਤੇ ਅਖ਼ਬਾਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ, 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ ਵੀ ਕਮਿਸ਼ਨ ਵੱਲੋਂ ਪੱਤਰ ਲਿਖਕੇ ਕਿਹਾ ਗਿਆ ਹੈ ਕਿ ਇਸ ਮਾਮਲੇ ਸਬੰਧੀ ਜਾਂਚ ਰਿਪੋਰਟ ਸਮੇਂ ਮਾਡਲ ਕੋਡ ਆਫ਼ ਕੰਡਕਟ ਅਤੇ ਐਸ.ਸੀ./ਐਸ.ਟੀ. ਐਕਟ, 1989 ਨੂੰ ਵਿਚਾਰਦੇ ਹੋਏ ਬਣਦੀ ਕਾਰਵਾਈ ਰਿਪੋਰਟ ਜਿੰਮੇਵਾਰ ਅਧਿਕਾਰੀ ਰਾਹੀਂ 17 ਨਵੰਬਰ, 2025 ਨੂੰ ਪੇਸ਼ ਕੀਤੀ ਜਾਵੇ।

Have something to say? Post your comment

 

More in Chandigarh

ਮਾਮਲਾ ਥਾਰ ਰੌਕਸ ਨੂੰ ਨੁਕਸਾਨ ਪਹੁੰਚਾਉਣ ਦਾ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ : ਜਥੇਦਾਰ ਬਾਬਾ ਬਲਬੀਰ ਸਿੰਘ

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਦਾ ਵੱਡਾ ਕਦਮ- 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ