Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

November 08, 2025 07:12 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 251ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 244 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 70 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 251 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,641 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋਗ੍ਰਾਮ ਆਈਸੀਈ, 388 ਗ੍ਰਾਮ ਹੈਰੋਇਨ, 995 ਨਸ਼ੀਲੀਆਂ ਗੋਲੀਆਂ ਅਤੇ 24,550 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 244 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 265 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ਹੈ। ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਨੁਕਾਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ‘ਨਸ਼ਾ ਮੁਕਤੀ` ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ