Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ

November 08, 2025 07:19 PM
SehajTimes

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਸ਼ਹਾਦਤ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਬੋਰਡ ਦੇ ਉੱਦਮ ਦੀ ਸ਼ਲਾਘਾ

ਚੰਡੀਗੜ੍ਹ : ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀਂ ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਕੁਰਬਾਨੀ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਨੌਵੇਂ ਪਾਤਿਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਸੈਮੀਨਾਰ ਲੜੀ ਕਰਵਾਈ ਗਈ। ਇਹ ਸੈਮੀਨਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨਾਲ ਸਬੰਧਤ ਅਸਥਾਨਾਂ ਵਿਖੇ 3 ਤੋਂ 7 ਨਵੰਬਰ ਤੱਕ ਕਰਵਾਏ ਗਏ। ਸਿੱਖਿਆ ਬੋਰਡ ਦੀ ਪਹਿਲਕਦਮੀ ਬਾਰੇ ਵਿਸਥਾਰ ਵਿੱਚ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸੈਮੀਨਾਰ ਲੜੀ ਦਾ ਰੂਟ ਚੰਗੀ ਤਰ੍ਹਾਂ ਸੋਚ-ਵਿਚਾਰ ਤੋਂ ਬਾਅਦ ਉਸ ਇਤਿਹਾਸਕ ਮਾਰਗ ਨੂੰ ਚੁਣਿਆ ਗਿਆ ਸੀ, ਜਿੱਥੋਂ ਚੱਲ ਕੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਪਹੁੰਚੇ ਸਨ, ਜਿਸ ਨਾਲ ਵਿਦਿਆਰਥੀਆਂ ਨੂੰ ਸਿੱਖਣ ਦਾ ਇੱਕ ਵੱਖਰਾ ਅਤੇ ਪ੍ਰਭਾਵਸ਼ਾਲੀ ਅਨੁਭਵ ਮਿਲਿਆ।

ਉਨ੍ਹਾਂ ਦੱਸਿਆ ਕਿ ਇਹ ਤਿੰਨ ਦਿਨਾਂ ਸੈਮੀਨਾਰ ਲੜੀ 3 ਨਵੰਬਰ ਨੂੰ ਸੀਨੀਅਰ ਸੈਕੰਡਰੀ ਸਕੂਲ, ਦਿਆਲਪੁਰ ਸੋਢੀਆਂ (ਸੀਸ ਅਸਥਾਨ, ਨਾਭਾ ਸਾਹਿਬ) ਤੋਂ ਸ਼ੁਰੂ ਹੋਈ। 6 ਨਵੰਬਰ ਨੂੰ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਤੋਂ ਬਾਅਦ 7 ਨਵੰਬਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 2,600 ਤੋਂ ਵੱਧ ਵਿਦਿਆਰਥੀਆਂ ਨੇ ਇਨ੍ਹਾਂ ਸੈਮੀਨਾਰਾਂ ਵਿੱਚ ਹਿੱਸਾ ਲੈਂਦਿਆਂ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਕਾਲ, ਸਿੱਖਿਆਵਾਂ, ਬੇਮਿਸਾਲ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਨ੍ਹਾਂ ਸੈਮੀਨਾਰਾਂ ਦੌਰਾਨ ਨੌਵੇਂ ਪਾਤਸ਼ਾਹ ਵੱਲੋਂ ਧਰਮ (ਹੱਕ ਅਤੇ ਸੱਚ) ਦੀ ਰਾਖੀ ਲਈ ਦਿੱਤੇ ਗਏ ਸਰਬਉੱਚ ਬਲੀਦਾਨ ਅਤੇ ਅਥਾਹ ਹੌਂਸਲੇ ਤੇ ਹਿੰਮਤ ਦੀਆਂ ਬੀਰ-ਗਾਥਾਵਾਂ 'ਤੇ ਚਾਨਣਾ ਪਾਇਆ ਗਿਆ, ਜਿਸ ਨਾਲ ਨੌਜਵਾਨਾਂ ਨੂੰ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਦਾ ਜੀਵੰਤ ਅਹਿਸਾਸ ਮਿਲਿਆ।

ਸਿੱਖਿਆ ਮੰਤਰੀ ਸ. ਬੈਂਸ ਨੇ ਬੋਰਡ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਿੱਖਿਆ ਹੈ, ਉੱਥੇ ਹੀ ਮਨੁੱਖਤਾ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਝਦੇ ਅਤੇ ਅਪਣਾਉਂਦੇ ਦੇਖਣਾ ਬਹੁਤ ਮਾਣ ਵਾਲੀ ਗੱਲ ਹੈ ਅਤੇ ਕਿਹਾ ਕਿ ਇਹ ਸਿਰਫ਼ ਇੱਕ ਸੈਮੀਨਾਰ ਨਹੀਂ ਸੀ; ਬਲਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਰਾਹੀਂ ਨੌਜਵਾਨਾਂ ਨੂੰ ਸਾਡੇ ਗੌਰਵਮਈ ਇਤਿਹਾਸ ਨਾਲ ਜੋੜਨ ਦਾ ਨਿਮਾਣਾ ਯਤਨ ਸੀ।

ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਪਹਿਲਕਦਮੀ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਪਨਾਉਣ ਅਤੇ ਉਨ੍ਹਾਂ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਉਦੋਂ ਪੂਰਾ ਹੁੰਦਾ ਹੈ, ਜਦੋਂ ਨੌਜਵਾਨ ਮਹਾਨ ਫ਼ਲਸਫ਼ੇ ਤੋਂ ਪ੍ਰੇਰਨਾ ਲੈ ਕੇ ਹਿੰਮਤ ਨਾਲ ਸਚਾਈ ਦੇ ਰਾਹ ‘ਤੇ ਚੱਲਣ ਦਾ ਸਬਕ ਲੈਣ। ਉਨ੍ਹਾਂ ਕਿਹਾ ਅਸੀਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਅਕ ਸਮਾਜ ਦੇ ਇਮਾਨਦਾਰ ਨਾਗਰਿਕਾਂ ਬਣਨ ਲਈ ਸੇਧ ਦੇ ਰਹੇ ਹਾਂ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼