Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

November 08, 2025 07:20 PM
SehajTimes

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ ਅੰਦਰੂਨੀ ਅਤੇ ਪਹੁੰਚ ਸੜਕਾਂ ਦੇ ਨਵੀਨੀਕਰਨ ਲਈ 20 ਕਰੋੜ ਰੁਪਏ ਦਾ ਇੱਕ ਵਿਆਪਕ ਪ੍ਰੋਜੈਕਟ ਸ਼ੁਰੂ ਕੀਤਾ ਹੈ। ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੇ ਸੜਕੀ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ, ਬੱਸ ਸਟੈਂਡ ਤੋਂ ਭਗਤ ਰਵਿਦਾਸ ਚੌਂਕ ਤੱਕ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੀਆਈਪੀ ਰੋਡ ਤੱਕ ਅਤੇ ਹੋਰ ਮਹੱਤਵਪੂਰਨ ਅੰਦਰੂਨੀ ਸੜਕਾਂ ਦਾ ਨਵੀਨੀਕਰਨ ਹੋ ਚੁੱਕਾ ਹੈ ਅਤੇ ਇਸ ਪਵਿੱਤਰ ਨਗਰੀ ਦੀਆਂ ਬਾਕੀ ਸੜਕਾਂ ਨੂੰ ਨਵਿਆਉਣ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਪਹੁੰਚ ਮਾਰਗਾਂ 'ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਲੱਖਾਂ ਸ਼ਰਧਾਲੂਆਂ ਵਾਸਤੇ ਸੁਚਾਰੂ ਪਹੁੰਚ ਨੂੰ ਯਕੀਨੀ ਬਣਾਉਣ ਲਈ ਯਾਦਗਾਰੀ ਸਮਾਰੋਹਾਂ ਦੇ ਸ਼ੁਰੂ ਹੋਣ ਤੋਂ ਪਹਿਲਾਂ ਬੁਨਿਆਦੀ ਢਾਂਚੇ ਦੇ ਸਾਰੇ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੜਕਾਂ ਦੇ ਨਵੀਨੀਕਰਨ ਕਾਰਜਾਂ ਵਿੱਚ ਰਾਤ ਦੇ ਸਫ਼ਰ ਅਤੇ ਧੁੰਦ ਦੌਰਾਨ ਵਿਜ਼ੀਬਿਲਟੀ ਨੂੰ ਵਧਾਉਣ ਲਈ ਐਡਵਾਂਸਡ ਬਲਿੰਕਰ ਰਿਫਲੈਕਟ ਲਾਈਟਾਂ ਅਤੇ ਪ੍ਰੀਮੀਅਮ ਪ੍ਰੀਮਿਕਸ ਕਾਰਪੇਟਿੰਗ ਦਾ ਕੰਮ ਸ਼ਾਮਲ ਹੈ ਤਾਂ ਜੋ ਸਮਾਗਮਾਂ ਵਿੱਚ ਆਉਣ ਵਾਲੀ ਸੰਗਤ ਲਈ ਵੱਧ ਤੋਂ ਵੱਧ ਸਹੂਲਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਨੌਵੇਂ ਪਾਤਿਸ਼ਾਹ ਦੀ ਕੁਰਬਾਨੀ ਨੂੰ ਸਿਜਦਾ ਕਰਨ ਦੇ ਇਸ ਇਤਿਹਾਸਕ ਅਵਸਰ ਨੂੰ ਪੰਜਾਬ ਸਰਕਾਰ ਨਾਲ ਮਿਲ ਕੇ ਮਨਾਉਣ ਦਾ ਸੱਦਾ ਦਿੰਦਿਆਂ ਸਾਰੇ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਸਿੱਖਿਆ ਮੰਤਰੀ ਨੇ 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ