Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪੰਜਾਬ ਸਰਕਾਰ ਦਾ ਵੱਡਾ ਕਦਮ- 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

November 08, 2025 07:24 PM
SehajTimes

ਮੰਤਰੀ ਦੇ ਨਿਰਦੇਸ਼- ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚੇ ਸਰਕਾਰੀ ਸਹਾਇਤਾ

ਚੰਡੀਗੜ੍ਹ : ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਹੇਠ ਹੁਣ ਤੱਕ ₹3624.46 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025–26 ਲਈ ₹6175 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਤਾਂ ਜੋ ਸਾਰੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ। ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਬੁਢਾਪਾ ਪੈਨਸ਼ਨ ਸਕੀਮ ਹੇਠ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ, ਜਦਕਿ ਇਸ ਸਕੀਮ ਲਈ ₹4100 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ, ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ₹693.04 ਕਰੋੜ, ਆਸ਼ਰਿਤ ਬੱਚਿਆਂ ਨੂੰ ₹242.77 ਕਰੋੜ ਅਤੇ ਦਿਵਿਆਂਗ ਵਿਅਕਤੀਆਂ ਨੂੰ ₹287.95 ਕਰੋੜ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਹਨਾਂ ਸਕੀਮਾਂ ਹੇਠ ਕੁੱਲ ₹1223.65 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ। ਇਹਨਾਂ ਵਰਗਾਂ ਲਈ ਪੰਜਾਬ ਸਰਕਾਰ ਵੱਲੋਂ ₹2075 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਸੂਬੇ ਦੇ 34.78 ਲੱਖ ਲਾਭਪਾਤਰੀ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ, ਜੋ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਲੋਕ-ਹਿਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ। ਇਸ ਲਈ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਸਕੀਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। “ਸਰਕਾਰ ਦਾ ਹਰ ਕਦਮ ਲੋਕਾਂ ਦੀ ਜ਼ਿੰਦਗੀ ਸੁਧਾਰਨ ਵੱਲ ਹੈ,” ਡਾ. ਬਲਜੀਤ ਕੌਰ ਨੇ ਕਿਹਾ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ