Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

November 08, 2025 07:28 PM
SehajTimes

ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ: ਸਿਹਤ ਮੰਤਰੀ

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ, ਹੁਣ ਤੱਕ ਲਗਭਗ 20,000 ਵਿਅਕਤੀਆਂ ਨੇ ਨਸ਼ਾ ਛੱਡਿਆ

ਮੋਗਾ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸ਼ਲਾਘਾ ਕੀਤੀ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਚੋਰੀ ਨੂੰ ਇੱਕ ਗੰਭੀਰ ਅਪਰਾਧ ਕਰਾਰ ਦਿੰਦਿਆਂ ਭਰੋਸਾ ਦਿੱਤਾ ਕਿ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਵਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਿੱਚ ਸ਼ਾਮਲ ਦੋਸ਼ੀ ਨੂੰ ਘਟਨਾ ਦੇ ਕੁਝ ਦਿਨਾਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਲਈ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ।

ਡਾ. ਬਲਬੀਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਇਸ ਲਾਹਨਤ ਦੇ ਖ਼ਾਤਮੇ ਲਈ ਮੀਲ ਪੱਥਰ ਸਾਬਤ ਹੋ ਰਹੀ ਹੈ, ਜਿਸ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਲਗਭਗ 20,000 ਵਿਅਕਤੀਆਂ ਨੇ ਨਸ਼ੇ ਦਾ ਸੇਵਨ ਛੱਡ ਦਿੱਤਾ ਹੈ। ਕੇਸ ਦੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਦੀਵਾਲੀ ਵਾਲੀ ਰਾਤ ਨੂੰ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਹੋਈ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਕੋਲੋਂ ਕੁੱਲ 10,150 ਗੋਲੀਆਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂ ਕਿ ਦੋਸ਼ੀ ਨੇ 850 ਗੋਲੀਆਂ ਵੇਚ ਦਿੱਤੀਆਂ ਹਨ।

ਇਸ ਮੌਕੇ ਕੈਬਨਿਟ ਮੰਤਰੀ ਦੇ ਨਾਲ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸਐਸਪੀ ਅਜੇ ਗਾਂਧੀ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੇ ਵਿਆਪਕ ਯਤਨਾਂ 'ਤੇ ਚਾਨਣਾ ਪਾਇਆ ਜਿਸ ਵਿੱਚ 1400 ਡਾਕਟਰਾਂ ਦੀ ਭਰਤੀ, 1000 ਹੋਰ ਨਰਸਾਂ ਭਰਤੀ ਕਰਨ ਦੀ ਚੱਲ ਰਹੀ ਪ੍ਰਕਿਰਿਆ ਅਤੇ ਹਸਪਤਾਲਾਂ ਵਿੱਚ 350 ਕਿਸਮਾਂ ਦੀਆਂ ਦਵਾਈਆਂ ਦੀ ਮੁਫ਼ਤ ਉਪਲਬਧਤਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਟ ਈਸੇ ਖਾਂ ਵਿਖੇ ਨਸ਼ਾ ਛੁਡਾਊ ਕੇਂਦਰ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਗਿਆ ਹੈ, ਜਿਸ ਜਰੀਏ ਹੁਣ ਤੱਕ ਹਜ਼ਾਰ ਦੇ ਕਰੀਬ ਵਿਅਕਤੀ ਨਸ਼ਾ ਛੱਡ ਚੁੱਕੇ ਹਨ।

Have something to say? Post your comment

 

More in Chandigarh

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ