Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ : ਜਥੇਦਾਰ ਬਾਬਾ ਬਲਬੀਰ ਸਿੰਘ

November 08, 2025 07:49 PM
SehajTimes

ਸ਼੍ਰੀ ਅਨੰਦਪੁਰ ਸਾਹਿਬ : ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਤੋ 25 ਨਵੰਬਰ ਤੱਕ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 25 ਨਵੰਬਰ ਨੂੰ ਪਾਏ ਜਾਣਗੇ। 23 ਨਵੰਬਰ ਨੂੰ ਇਸੇ ਛਾਉਣੀ ਵਿੱਚ ਸਰਬ ਧਰਮ ਸੰਮੇਲਨ ਹੋਵੇਗਾ, ਜਿਸ ਵਿੱਚ ਦੇਸ਼ਾਂ ਵਿਦੇਸ਼ਾਂ ਦੇ ਸਾਰੇ ਧਰਮਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ। ਅੱਜ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਸੈਰ ਸਪਾਟਾ ਵਿਭਾਗ ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਅਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਹੋਈ ਇੱਕ ਵਿਸੇਸ਼ ਬੈਠਕ ਉਪਰੰਤ ਗੱਲਬਾਤ ਕਰਦੇ ਹੋਏ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਨਾਲ ਨਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਏ ਕਮਾਲ ਦਾ ਗੁਰਤਾਗੱਦੀ ਦਿਹਾੜੇ ਦੀ ਸ਼ਤਾਬਦੀ ਵੀ ਮਨਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਰਹਿਤ ਮਰਿਆਦਾ ਅਨੁਸਾਰ ਸਾਰੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਬ ਤੋ ਸੀਸ਼ ਭੇਂਟ ਯਾਤਰਾਂ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅਰੰਭ ਹੋਵੇਗੀ ਜੋ ਪੜਾਅ ਦਰ ਪੜਾਅ ਗੁਰਦੁਆਰਾ ਸੀਸ਼ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗੀ।

ਸੈਰ ਸਪਾਟਾ ਵਿਭਾਗ ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਸਮੁੱਚੇ ਸਮਾਗਮਾਂ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਨ੍ਹਾਂ ਦੀ ਸੰਪੂਰਨਤਾਂ 25 ਨਵੰਬਰ ਨੂੰ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਉੱਤਰ ਭਾਰਤ ਵਿੱਚ ਪਹਿਲੀ ਵਾਰ ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ 500 ਡਰੋਨਾਂ ਨਾਲ ਨੋਵੇਂ ਪਾਤਸ਼ਾਹ ਜੀ ਦੇ ਜੀਵਨ ਨੂੰ ਸਮਰਪਿਤ ਡਰੋਨ ਸ਼ੋਅ ਆਯੋਜਿਤ ਹੋਣਗੇ, ਜੋ 23 ਨਵੰਬਰ ਤੋ 29 ਨਵੰਬਰ ਤੱਕ ਰੋਜ਼ਾਨਾ ਹੋਣਗੇ। ਸ਼ਰਧਾਲੂਆਂ ਦੇ ਮੁਫਤ ਠਹਿਰਾਓ ਲਈ 19 ਨਵੰਬਰ ਤੋਂ 29 ਨਵੰਬਰ ਤੱਕ 3 ਵਿਸ਼ਾਲ ਟੈਂਟ ਸਿਟੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸੰਗਤਾਂ ਨੂੰ ਹਰ ਸੰਭਵ ਸਹੂਲਤ ਮੁਹੱਇਆ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ਵਿਖੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰੋਸ਼ਨੀ ਅਤੇ ਆਵਾਜ਼ ਸ਼ੋਅ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ 23 ਨਵੰਬਰ ਤੋ 25 ਨਵੰਬਰ ਤੱਕ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਮਹਾਨ ਕੀਰਤਨ ਦਰਬਾਰ, ਸਰਬੱਤ ਦੇ ਭਲੇ ਦੀ ਇਕੱਤਤਰਤਾ, ਸਰਬ ਧਰਮ ਸੰਮੇਲਨ, ਢਾਡੀ ਕਵੀਸ਼ਰੀ ਦਰਬਾਰ ਤੇ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਾਲੇ ਸਥਾਨ ਤੇ ਪਹੁੰਚ ਕੇ ਪ੍ਰਬੰਧਾਂ ਦੀ ਰੂਪ ਰੇਖਾ ਦਾ ਜਾਇਜਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਸਮਾਂ ਰਹਿੰਦੀਆਂ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਜਸਪ੍ਰੀਤ ਸਿੰਘ ਐਸ.ਡੀ.ਐਮ, ਜਸ਼ਨਦੀਪ ਸਿੰਘ ਮਾਨ ਡੀ.ਐਸ.ਪੀ, ਭੁਪਿੰਦਰ ਸਿੰਘ ਚਾਨਾ ਸੁਪਰਡੈਂਟ ਇੰਜੀਨਿਅਰ ਸੈਰ ਸਪਾਟਾ ਵਿਭਾਗ, ਦਾਨਿਸ਼ਵੀਰ ਸਿੰਘ ਐਸ.ਐਚ.ਓ, ਨਿਹੰਗ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ