Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

November 08, 2025 07:51 PM
SehajTimes

ਚੰਡੀਗੜ੍ਹ  : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਸ. ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਸਰਬ ਧਰਮ ਸੰਮੇਲਨ" ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਹ ਸੰਮੇਲਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ (ਹੱਕ-ਸੱਚ) ਦੀ ਰਾਖੀ ਲਈ ਸ਼ਹਾਦਤ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਪੂਰਨ ਸ਼ਰਧਾ ਅਤੇ ਸੱਚੇ ਦਿਲੋਂ ਸਿਜਦਾ ਕਰਨ ਲਈ ਇਸ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਤੇ ਅਧਿਆਤਮਿਕ ਸ਼ਖਸੀਅਤਾਂ ਦੀ ਸ਼ਮੂਲੀਅਤ ਅਤਿ ਜ਼ਰੂਰੀ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਦੀਵੀਂ ਵਿਰਾਸਤ ਨੂੰ ਸਿਜਦਾ ਕਰਦਿਆਂ ਨਿਮਰਤਾ ਨਾਲ ਪੰਜਾਬ ਸਰਕਾਰ ਦੇ ਸੱਦੇ ਨੂੰ ਸਵੀਕਾਰ ਕੀਤਾ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ