Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ

November 08, 2025 07:56 PM
SehajTimes

ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਪਾਇਆ ਚਾਨਣਾ

ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ

11 ਨਵੰਬਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਹੋਣਗੇ ਸ਼ੋਅ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਆਈ.ਟੀ.ਆਈ ਬਟਾਲਾ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਗਈ। ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਡੀ ਗਿਣਤੀ ਸੰਗਤ ਸਮੇਤ ਸ਼ਾਮਲ ਹੋਏ। ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਅਤੇ ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜ਼ਿਲ੍ਹੇ ਦੇ ਵਿਧਾਇਕਾਂ ਤੇ ਹੋਰ ਆਗੂਆਂ ਨੇ ਸੰਗਤ ਸਮੇਤ ਸ਼ਮੂਲੀਅਤ ਕੀਤੀ।

ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਗਿਆ। ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਉੱਦਮ ਸਦਕਾ ਮੌਜੂਦਾ ਪੀੜੀ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਸਕੇਗਾ। ਇਸ ਤੋਂ ਪਹਿਲਾਂ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਪਠਾਨਕੋਟ ਵਿਖੇ ਕਰਵਾਏ ਸ਼ੋਅ ਵੀ ਬੇਹੱਦ ਸਫਲ ਰਹੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਅਗਲੇ ਪੜਾਅ ਵਿੱਚ 11 ਨਵੰਬਰ ਦਿਨ ਸੋਮਵਾਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰਵਾਏ ਜਾਣਗੇ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ