Monday, November 10, 2025

Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

November 09, 2025 09:36 PM
SehajTimes

ਇਸ ਤੋਂ ਪਹਿਲਾਂ 8 ਜ਼ਿਲ੍ਹਿਆਂ 'ਚ ਕਰਵਾਏ ਸ਼ੋਅ ਰਹੇ ਸਫਲ, ਸੰਗਤਾਂ ਨੇ ਸਰਕਾਰ ਦੇ ਉੱਦਮ ਦੀ ਕੀਤੀ ਸ਼ਲਾਘਾ

14, 17 ਅਤੇ 20 ਨਵੰਬਰ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ



ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਅਗਲੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ ਕਰਵਾਏ ਜਾਣਗੇ। ਇਸ ਤੋਂ ਬਾਅਦ 14, 17 ਅਤੇ 20 ਨਵੰਬਰ ਨੂੰ ਵੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ।

ਉਨ੍ਹਾਂ ਦੱਸਿਆ ਕਿ 11 ਨਵੰਬਰ ਨੂੰ ਅੰਮ੍ਰਿਤਸਰ ਦੇ ਮੇਲਾ ਗਰਾਊਂਡ ਰਣਜੀਤ ਐਵੇਨਿਉ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ, ਜਿਸ ਵਿੱਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਾਜ਼ਰੀ ਭਰੀ ਜਾਵੇਗੀ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦੇ ਕੈਨਟੋਨਮੈਂਟ ਸਟੇਡੀਅਮ ਵਿਖੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਸ਼ਮੂਲੀਅਤ ਕਰਨਗੇ। ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸਰਸ ਮੇਲਾ ਗਰਾਊਂਡ ਵਿਖੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਹਾਜ਼ਰੀ ਭਰਨਗੇ। ਸੰਗਰੂਰ ਦੇ ਰਣਬੀਰ ਕਾਲਜ ਵਿਖੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਿਲ ਹੋਣਗੇ।

ਜ਼ਿਕਰਯੋਗ ਹੈ ਕਿ 14 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਤਰੁਨਪ੍ਰੀਤ ਸਿੰਘ ਸੌਂਦ, ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਜਾਵੇਗੀ। ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਸ਼ਿਰਕਤ ਕਰਨਗੇ। ਜਦਕਿ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਾਹਿਬ ਸਟੇਡੀਅਮ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਾਮਿਲ ਹੋਣਗੇ। ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਮੂਲੀਅਤ ਕਰਨਗੇ।

ਸੌਂਦ ਨੇ ਅੱਗੇ ਕਿਹਾ ਕਿ 17 ਨਵੰਬਰ ਨੂੰ ਤਰਨਤਾਰਨ ਦੇ ਪੁਲਿਸ ਸਟੇਡੀਅਮ ਵਿਖੇ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜੇਲ੍ਹ ਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਮੋਗਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਮੂਲੀਅਤ ਕਰਨਗੇ। ਜਦਕਿ ਸ਼ਹੀਦ ਭਗਤ ਸਿੰਘ ਨਗਰ ਦੇ ਆਈ.ਟੀ.ਆਈ. ਗਰਾਊਂਡ ਵਿਖੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਹਾਜ਼ਰੀ ਭਰਨਗੇ।

20 ਨਵੰਬਰ ਨੂੰ ਮਾਲੇਰਕੋਟਲਾ ਦੇ ਸਰਕਾਰੀ ਕਾਲਜ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਸ਼ਮੂਲੀਅਤ ਕਰਨਗੇ। ਜਦਕਿ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਵਿਖੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਹਾਜ਼ਰੀ ਭਰਨਗੇ।

ਮੰਤਰੀ ਸੌਂਦ ਨੇ ਕਿਹਾ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਨੂੰ ਕਰਵਾਉਣ ਦਾ ਉਦੇਸ਼ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਸ਼ਹਾਦਤ ਉੱਤੇ ਚਾਨਣਾ ਪਾਉਣਾ ਹੈ, ਤਾਂ ਜੋ ਅੱਜ ਦੀ ਪੀੜੀ ਨੂੰ ਇਸ ਮਹਾਨ ਇਤਿਹਾਸ ਬਾਰੇ ਜਾਣੂੰ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 8 ਜ਼ਿਲ੍ਹਿਆਂ ਜਲੰਧਰ, ਫਤਹਿਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅਜ਼ ਦੌਰਾਨ ਦਰਸਾਏ ਗਏ ਮਹਾਨ ਇਤਿਹਾਸ ਨੇ ਸੰਗਤਾਂ ਨੂੰ ਨਿਹਾਲ ਕੀਤਾ, ਜਿਸਦੀ ਸਭਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ  

'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

ਮਾਮਲਾ ਥਾਰ ਰੌਕਸ ਨੂੰ ਨੁਕਸਾਨ ਪਹੁੰਚਾਉਣ ਦਾ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ : ਜਥੇਦਾਰ ਬਾਬਾ ਬਲਬੀਰ ਸਿੰਘ

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਦਾ ਵੱਡਾ ਕਦਮ- 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ