Monday, November 10, 2025

Chandigarh

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ  

November 09, 2025 09:47 PM
SehajTimes

ਚੰਡੀਗੜ੍ਹ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ। 1 ਨਵੰਬਰ ਤੋਂ ਸ਼ੁਰੂ ਹੋ ਕੇ 25 ਨਵੰਬਰ ਤੱਕ ਲਗਭਗ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਧਾਰਮਿਕ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਸਵੈ-ਬਲੀਦਾਨ, ਅਮਨ-ਸ਼ਾਂਤੀ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਦਾ ਵੱਧ ਤੋਂ ਵੱਧ ਪਸਾਰ ਕਰਨਾ ਹੈ। ਇਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਲੜੀ ਮੱਧ-ਪੜਾਅ ਵਿੱਚ ਦਾਖ਼ਲ ਹੋ ਗਈ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਲੀਕੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ।

ਉਨ੍ਹਾਂ ਦੱਸਿਆ ਕਿ 10 ਨਵੰਬਰ ਨੂੰ ਗੁਰਦੁਆਰਾ ਸਾਹਿਬ ਸੀਲ ਅਤੇ ਗੁਰਦੁਆਰਾ ਸਾਹਿਬ ਲੰਗ (ਜ਼ਿਲ੍ਹਾ ਪਟਿਆਲਾ) ਅਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ, ਜਖਵਾਲੀ (ਫ਼ਤਹਿਗੜ੍ਹ ਸਾਹਿਬ) ਵਿਖੇ ਕੀਰਤਨ ਸਮਾਗਮ ਹੋਣਗੇ। ਅਗਲੇ ਦਿਨ 11 ਨਵੰਬਰ ਨੂੰ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ, ਕਲੌੜ (ਫ਼ਤਹਿਗੜ੍ਹ ਸਾਹਿਬ) ਅਤੇ ਗੁਰਦੁਆਰਾ ਸਾਹਿਬ ਹਰਪਾਲਪੁਰ ਅਤੇ ਗੁਰਦੁਆਰਾ ਸਾਹਿਬ ਅਗੌਲ (ਜ਼ਿਲ੍ਹਾ ਪਟਿਆਲਾ) ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਜੁੜੇਗੀ। ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਗੁਰਦੁਆਰਾ ਸਾਹਿਬ ਕਾਲੇ ਕੇ (ਸ੍ਰੀ ਅੰਮ੍ਰਿਤਸਰ ਸਾਹਿਬ); ਗੁਰਦੁਆਰਾ ਮਗਰ ਸਾਹਿਬ (ਪਟਿਆਲਾ) ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਬੱਸੀ ਪਠਾਣਾ (ਫ਼ਤਹਿਗੜ੍ਹ ਸਾਹਿਬ) ਵਿਖੇ ਯਾਦਗਾਰੀ ਸਮਾਗਮ ਹੋਣਗੇ ਅਤੇ ਸੰਗਤ ਨੂੰ ਰੂਹਾਨੀ ਰੰਗ ਵਿੱਚ ਰੰਗਣਗੇ। ਇਸੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੌਵੀਂ ਪਾਤਸ਼ਾਹੀ ਮੂਲੋਵਾਲ (ਸੰਗਰੂਰ) ਅਤੇ ਭਾਈ ਮਹਾਂ ਸਿੰਘ ਦੀਵਾਨ ਹਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਵਨ ਅਸਥਾਨਾਂ ਵਿਖੇ ਗੁਰਬਾਣੀ ਕੀਰਤਨ, ਅਰਦਾਸ ਅਤੇ ਕਥਾ ਵਿਚਾਰ ਸਮਾਗਮ ਸੰਗਤਾਂ ਨੂੰ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਫ਼ਲਸ਼ਫ਼ੇ ਨਾਲ ਨਿਹਾਲ ਕਰਨਗੇ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

ਮਾਮਲਾ ਥਾਰ ਰੌਕਸ ਨੂੰ ਨੁਕਸਾਨ ਪਹੁੰਚਾਉਣ ਦਾ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ : ਜਥੇਦਾਰ ਬਾਬਾ ਬਲਬੀਰ ਸਿੰਘ

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਦਾ ਵੱਡਾ ਕਦਮ- 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ