Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

June 11, 2021 07:50 PM
SehajTimes
ਚੰਡੀਗੜ੍ਹ : ਪੰਜਾਬ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਵਿਦੇਸ਼ੀ ਪਿਸਟਲਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਥਿਤ ਤੌਰ ‘ਤੇ ਪਾਕਿਸਤਾਨ-ਅਧਾਰਤ ਅੱਤਵਾਦੀ ਸੰਗਠਨਾਂ ਅਤੇ ਅਮਰੀਕਾ, ਕਨੇਡਾ ਅਤੇ ਯੂਕੇ ਅਧਾਰਤ ਭਾਰਤ ਵਿਰੋਧੀ ਖਾਲਿਸਤਾਨੀ ਤੱਤਾਂ ਨਾਲ ਜੁੜੇ ਹੋਇਆ ਸੀ ਅਤੇ ਇੱਕ ਯੂਐਸਏ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ। 
 
ਡੀਜੀਪੀ ਦਿਨਕਰ ਗੁਪਤਾ ਨੇ ਅੱਜ ਜ਼ਬਤ ਕੀਤੇ ਹਥਿਆਰਾਂ ਦਾ ਵੇਰਵਾ ਦਿੰਦਿਆਂ ਖੁਲਾਸਾ ਕੀਤਾ ਕਿ ਇਹ ਹਥਿਆਰ ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੇ ਜਾਣੇ ਸਨ।
 
ਸ੍ਰੀ ਗੁਪਤਾ ਨੇ ਦੱਸਿਆ ਕਿ ਜਗਜੀਤ ਸਿੰਘ ਉਰਫ ਜੱਗੂ (25 ਸਾਲ) ਵਾਸੀ ਪੂਰੀਆਂ ਕਲਾਂ, ਥਾਣਾ ਸਦਰ ਬਟਾਲਾ, ਜ਼ਿਲ੍ਹਾ ਬਟਾਲਾ ਨੂੰ ਵੀਰਵਾਰ ਰਾਤ ਨੂੰ ਪੰਜਾਬ ਇੰਟਰਨਲ ਸਕਿਓਰਿਟੀ ਵਿੰਗ ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ ਦੇ ਕਥੂਨੰਗਲ ਨੇੜਿਓਂ ਗ੍ਰਿਫਤਾਰ ਕੀਤਾ ਸੀ। ਇੱਕ ਇਨਟੈਲੀਜੈਂਸ ਆਪ੍ਰੇਸ਼ਨ ਵਿੱਚ, ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਕਥੂਨੰਗਲ ਪਿੰਡ, ਅੰਮ੍ਰਿਤਸਰ-ਬਟਾਲਾ ਰੋਡ 'ਤੇ ਇੱਕ ਖਾਸ ਪੁਲਿਸ ਨਾਕੇ ਲਗਾ ਕੇ ਰਜਿਸਟਰੇਸ਼ਨ ਨੰਬਰ ਪੀ.ਬੀ.-06-ਏ.ਐਨ.-7016 ਵਾਲੀ ਇਕ ਆਈ -20 ਕਾਰ ਪਿੱਛਾ ਕਰਕੇ ਰੋਕੀ।
 
ਪੁਲਿਸ ਟੀਮ ਨੇ ਕਾਰ ਵਿਚੋਂ ਦੋ ਨਾਈਲੋਨ ਬੈਗ ਬਰਾਮਦ ਕੀਤੇ ਜਿਹਨਾਂ ਵਿੱਚ ਵੱਖ-ਵੱਖ ਦੇਸ਼ਾਂ ਅਤੇ ਬੋਰ ਵਾਲੀਆਂ 48 ਵਿਦੇਸ਼ੀ ਪਿਸਤੌਲਾਂ ਸਮੇਤ ਮੈਗਜੀਨ ਅਤੇ ਕਾਰਤੂਸ ਸਨ। ਇਸ ਵਿਚ 19 ਪਿਸਟਲ 9 ਐਮ.ਐਮ. (ਜ਼ਿਗਾਨਾ-ਤੁਰਕੀ ਵਿਚ ਬਣਿਆਂ) ਸਮੇਤ 37 ਮੈਗਜ਼ੀਨ ਅਤੇ 45 ਕਾਰਤੂਸ; 9 ਪਿਸਟਲ .30 ਬੋਰ (ਚੀਨ ਵਿਚ ਬਣੇ) ਸਮੇਤ 22 ਮੈਗਜ਼ੀਨ; 19 ਪਿਸਟਲ .30 ਬੋਰ (ਸਟਾਰ ਮਾਰਕ) ਸਮੇਤ 38 ਮੈਗਜੀਨਾਂ ਤੇ 148 ਕਾਰਤੂਸ ਅਤੇ 1 ਪਿਸਟਲ 9 ਐਮ.ਐਮ. (ਬਰੇਟਾ-ਇਟਾਲੀਅਨ) ਸਮੇਤ 2 ਮੈਗਜ਼ੀਨਾਂ ਸ਼ਾਮਲ ਸਨ।
 
ਹਥਿਆਰਾਂ ਦੀ ਤਸਕਰੀ ਦੇ ਸਬੰਧਾਂ ਬਾਰੇ ਵੇਰਵੇ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਜਗਜੀਤ ਨੂੰ ਇੱਕ ਪੁਰਾਣੇ ਗੈਂਗਸਟਰ ਅਪਰਾਧੀ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ ਨੇ ਹਥਿਆਰਾਂ ਦੀ ਇਹ ਖੇਪ ਇਕੱਠੀ ਕਰਨ ਲਈ ਨਿਰਦੇਸ਼ ਦਿੱਤਾ ਸੀ। ਦਰਮਨਜੋਤ, ਜੋ ਕਿ ਹੁਣ ਯੂ.ਐਸ.ਏ. ਵਿੱਚ ਰਹਿ ਰਿਹਾ ਹੈ, ਜਗਜੀਤ ਸਿੰਘ ਦੇ ਸੰਪਰਕ ਵਿੱਚ ਸੀ। ਜ਼ਿਕਰਯੋਗ ਹੈ ਕਿ ਦੁਬਈ ਵਿੱਚ 2017 ਤੋਂ ਦਸੰਬਰ 2020 ਤੱਕ ਆਪਣੀ ਰਿਹਾਇਸ਼ ਦੌਰਾਨ, ਜਗਜੀਤ ਦਰਮਨਜੋਤ ਕਾਹਲੋਂ ਦੇ ਸੰਪਰਕ ਵਿੱਚ ਸੀ ਜਿਸਨੇ ਉਸਨੂੰ ਆਪਣੇ ਇਸ ਕੰਮ ਲਈ ਪ੍ਰੇਰਿਆ ਸੀ।
 
ਡੀਜੀਪੀ ਨੇ ਕਿਹਾ ਕਿ ਇਸ ਤਸਕਰੀ ਰੈਕੇਟ ਦੇ ਮਾਸਟਰ ਮਾਈਂਡ ਦਰਮਨਜੋਤ ਨੇ ਜਗਜੀਤ ਨੂੰ ਹਥਿਆਰਾਂ ਦੀ ਖੇਪ ਇਕੱਠੀ ਕਰਨ ਅਤੇ ਲੁਕਾਉਣ ਅਤੇ ਪਿਸਤੌਲਾਂ ਦੀ ਸਪੁਰਦਗੀ ਲਈ ਅਗਲੇਰੇ ਨਿਰਦੇਸ਼ਾਂ ਦਾ ਇੰਤਜ਼ਾਰ ਕਰਨ ਲਈ ਕਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ, ਜੋ ਪੰਜਾਬ ਵਿੱਚ ਇੱਕ ਭਗੌੜਾ ਘੋਸ਼ਿਤ ਕੀਤਾ ਗਿਆ ਹੈ, ਦੇ ਖੁੱਲੇ ਵਾਰੰਟ ਜਾਰੀ ਕੀਤੇ ਗਏ ਹਨ।
 
ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ, ਜੋ ਕਿ ਅਸਲ ਵਿੱਚ ਪਿੰਡ ਤਲਵੰਡੀ ਖੁੰਮਣ, ਥਾਣਾ ਕਥੂਨੰਗਲ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਗ੍ਰਿਫਤਾਰੀ ਤੋਂ ਬਚਣ ਲਈ ਸਾਲ 2017 ਵਿੱਚ ਯੂਐਸਏ ਫਰਾਰ ਤੋਂ ਪਹਿਲਾਂ ਪੰਜਾਬ ਵਿਚ ਹੋਈਆਂ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ। ਉਸਨੇ ਬਦਨਾਮ ਗੈਂਗਸਟਰ ਹਰਵਿੰਦਰ ਸਿੰਘ ਉਰਫ ਮੰਨੂ ਨੂੰ 2017 ਵਿੱਚ ਪੁਲਿਸ ਹਿਰਾਸਤ ਚੋਂ ਫਰਾਰ ਹੋਣ ਵਿੱਚ ਵੀ ਸਹਾਇਤਾ ਕੀਤੀ ਸੀ। ਦੱਸਣਯੋਗ ਹੈ ਕਿ ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁਲਿਸ ਐਸਕਾਰਟ ਪਾਰਟੀ ‘ਤੇ ਹਮਲਾ ਕਰ ਦਿੱਤਾ ਅਤੇ ਹਰਵਿੰਦਰ ਸਿੰਘ ਉਰਫ ਮੰਨੂ ਨੂੰ ਭਜਾਉਣ ਵਿੱਚ ਕਾਮਯਾਬ ਹੋ ਗਿਆ ਸੀ। ਇਸ ਸਬੰਧੀ 12.06.2017 ਨੂੰ ਥਾਣਾ ਸਿਵਲ ਲਾਈਨ ਬਟਾਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਦਰਮਨਜੋਤ ਨੂੰ ਜਨਵਰੀ, 2020 ਵਿੱਚ ਜੇ.ਐਮ.ਆਈ.ਸੀ. ਬਟਾਲਾ ਦੀ ਅਦਾਲਤ ਨੇ ਭਗੌੜਾ (ਪੀ.ਓ.) ਘੋਸ਼ਿਤ ਕੀਤਾ ਸੀ।
 
ਸਾਲ 2020 ਵਿਚ, ਅਮਰੀਕਾ ਵਿਚ ਆਪਣੀ ਰਿਹਾਇਸ਼ ਦੌਰਾਨ, ਦਰਮਨਜੋਤ ਸਿੰਘ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਗੈਰ ਕਾਨੂੰਨੀ ਹਥਿਆਰ ਖਰੀਦਣ ਲਈ ਪੰਜਾਬ ਵਿੱਚ ਇਕ ਅਪਰਾਧਿਕ ਸਮੂਹ ਨੂੰ 2 ਲੱਖ ਰੁਪਏ ਦੀ ਰਾਸ਼ੀ ਭੇਜੀ ਸੀ। ਉਸਦੇ ਅਪਰਾਧਕ ਸਮੂਹ ਦੇ 10 ਮੈਂਬਰਾਂ ਨੂੰ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਹਨਾਂ ਪਾਸੋਂ 07 ਪਿਸਟਲ .32 ਬੋਰ ਬਰਾਮਦ ਕੀਤੇ ਗਏ ਸਨ। ਇਸ ਕੇਸ ਵਿੱਚ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ 10.11.2020 ਨੂੰ ਐਫਆਈਆਰ ਦਰਜ ਕੀਤੀ ਗਈ ਸੀ।
 
ਡੀਜੀਪੀ ਨੇ ਦੱਸਿਆ ਕਿ ਪਿਛਲੀ ਰਾਤ ਨੂੰ ਕੀਤੀ ਇਸ ਬਰਾਮਦਗੀ ਸਬੰਧੀ ਇਕ ਐਫਆਈਆਰ ਮਿਤੀ 10.5.2021 ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ) ਦੀ ਧਾਰਾ 13, 17, 18, 18-ਬੀ, 20, ਆਈਪੀਸੀ ਦੀ ਧਾਰਾ 120, 120-ਬੀ ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਰੈਕਟ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
 
ਪੰਜਾਬ ਪੁਲਿਸ, ਜਿਸ ਨੇ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਸੂਬੇ ਦੇ ਹਾਲਾਤ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਾਕਿ ਸਪਾਂਸਰਡ ਅੱਤਵਾਦੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਹੈ, ਨੇ ਪਿਛਲੇ 4 ਸਾਲਾਂ ਦੌਰਾਨ 44 ਅੱਤਵਾਦੀ ਮੈਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ 283 ਅੱਤਵਾਦੀ / ਅਪਰਾਧੀ ਗ੍ਰਿਫਤਾਰ ਕੀਤੇ ਗਏ ਹਨ ਅਤੇ 21 ਰਾਈਫਲਜ਼, 163 ਰਿਵਾਲਵਰ / ਪਿਸਟਲ, 38 ਗ੍ਰੇਨੇਡ, 10 ਡਰੋਨ, 5 ਸੈਟੇਲਾਈਟ ਫੋਨ, 2 ਵਾਕੀ-ਟਾਕੀ ਸੈੱਟ ਅਤੇ ਆਰ.ਡੀ.ਐਕਸ. ਜ਼ਬਤ ਕੀਤੇ ਗਏ ਹਨ।

Have something to say? Post your comment

 

More in Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ