Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

November 11, 2025 02:05 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 254ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 281 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 254 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,013 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 1419 ਨਸ਼ੀਲੀਆਂ ਗੋਲੀਆਂ ਅਤੇ 26,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਇਸ ਆਪਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 281 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 307 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਭਗਵਾਨ ਪਰਸ਼ੁਰਾਮ ਜਨਮ ਉਤਸਵ ਮੌਕੇ ਸ਼ਾਨਦਾਰ ਕਲਸ਼ ਯਾਤਰਾ ਤੋਂ ਬਾਅਦ ਸ਼ੁਰੂ ਹੋਈ 27ਵੀਂ ਭਾਗਵਤ ਕਥਾ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ