Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

November 11, 2025 02:13 PM
SehajTimes

ਪੰਜਾਬ ਪੁਲਿਸ ਨੇ ਕਿਸੇ ਨੂੰ ਵੀ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ: ਡੀਆਈਜੀ ਨਾਨਕ ਸਿੰਘ

ਐਸਏਐਸ ਨਗਰ : ਪੰਜਾਬ ਪੁਲਿਸ ਨੇ ਮੋਹਾਲੀ ਵਿਖੇ ਅੱਜ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਉਣ ਸਬੰਧੀ ਦੋਸ਼ਾਂ ਨੂੰ ਮੁੱਢੋਂ ਨਕਾਰਿਆ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੋਪੜ ਰੇਂਜ ਨਾਨਕ ਸਿੰਘ, ਜਿਨ੍ਹਾਂ ਨੇ ਖੁਦ ਹੋਰ ਅਧਿਕਾਰੀਆਂ ਨਾਲ ਮੌਕੇ ‘ਤੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ, ਨੇ ਪੁਸ਼ਟੀ ਕੀਤੀ ਕਿ ਹਰਿਆਣਾ ਪੁਲਿਸ ਵੱਲੋਂ ਉਕਤ ਸਥਾਨ 'ਤੇ ਕੋਈ ਨਾਕਾਬੰਦੀ ਜਾਂ ਚੈਕਿੰਗ ਨਹੀਂ ਕੀਤੀ ਗਈ ਸੀ। ਉਨ੍ਹਾਂ ਨੇ ਅਫ਼ਵਾਹ ਫੈਲਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦਰਮਿਆਨ ਦਹਿਸ਼ਤ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ।

ਡੀਆਈਜੀ ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਕਿਸੇ ਵੀ ਬਾਹਰੀ ਤਾਕਤ ਨੂੰ ਬਿਨਾਂ ਇਜਾਜ਼ਤ ਦੇ ਸੂਬੇ ਵਿੱਚ ਕਾਨੂੰਨ ਤੇ ਵਿਵਸਥਾ ਲਾਗੂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਗਤੀਵਿਧੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਆਈਜੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਾਲੇ ਪਾਸੇ ਤੋਂ ਜੁੜਨ ਵਾਲੀਆਂ ਸਾਰੀਆਂ ਸੜਕਾਂ ਤੋਂ ਚੰਡੀਗੜ੍ਹ ਵੱਲ ਆਉਣ-ਜਾਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਲਈ ਆਵਾਜਾਈ ਪੂਰੀ ਤਰ੍ਹਾਂ ਖੁੱਲ੍ਹੀ ਸੀ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ