Saturday, November 14, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਜੂਨੀਅਰ ਇੰਜੀਨੀਅਰ ਮੁਅੱਤਲ

November 11, 2025 02:16 PM
SehajTimes

ਚੰਡੀਗੜ੍ਹ  : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਨਗਰ ਕੌਂਸਲ ਭਵਾਨੀਗੜ੍ਹ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਵੱਲੋਂ ਜਾਰੀ ਮੁਅੱਤਲੀ ਸਬੰਧੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇੱਕ ਸੜਕੀ ਪ੍ਰੋਜੈਕਟ ਦੇ ਨਿਰਮਾਣ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਹੁਕਮ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਇਹ ਬੇਨਿਯਮੀਆਂ ਲਾਭ ਸਿੰਘ ਤੋਂ ਜੋਗਿੰਦਰ ਨਗਰ ਅਤੇ ਸੰਗਤਸਰ ਤੱਕ ਸੜਕ ਦੇ ਨਿਰੀਖਣ ਦੌਰਾਨ ਸਾਹਮਣੇ ਆਈਆਂ ਹਨ। ਹੁਕਮ ਮੁਤਾਬਕ, ਮੁਅੱਤਲੀ ਦੀ ਮਿਆਦ ਦੌਰਾਨ, ਜੂਨੀਅਰ ਇੰਜੀਨੀਅਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੰਗਰੂਰ ਦੇ ਦਫ਼ਤਰ ਨਾਲ ਜੁੜੇ ਰਹਿਣਗੇ ਅਤੇ ਇਸ ਸਬੰਧੀ ਚਾਰਜਸ਼ੀਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਡਾ. ਰਵਜੋਤ ਸਿੰਘ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਡਿਊਟੀ ਵਿੱਚ ਕੁਤਾਹੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜਨਤਕ ਕੰਮਾਂ ਵਿੱਚ ਗੁਣਵੱਤਾ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ