Tuesday, November 11, 2025

Chandigarh

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

November 11, 2025 03:36 PM
SehajTimes

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਅਸਥਾਨ ਵਿਖੇ ਹੋਈ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿੱਖਿਆ ਮੰਤਰੀ ਨੇ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ 'ਸਰਬ ਧਰਮ ਸੰਮੇਲਨ' ਵਿੱਚ ਜਥੇਦਾਰ ਸਾਹਿਬ ਨੂੰ ਸ਼ਾਮਲ ਹੋਣ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਾਂਤੀ, ਆਪਸੀ ਭਾਈਚਾਰੇ, ਕੁਰਬਾਨੀ ਅਤੇ ਸਾਰੇ ਧਰਮਾਂ ਦੀ ਰਾਖੀ ਦੇ ਸੰਦੇਸ਼ ਨੂੰ ਦੁਨੀਆਂ ਭਰ ਦੀ ਸੰਗਤ ਤੱਕ ਪਹੁੰਚਾਉਣ ਵਾਲਾ ਇਹ ਸਰਬ ਧਰਮ ਸੰਮੇਲਨ ਇੱਕ ਬੇਹੱਦ ਅਹਿਮ ਸਮਾਗਮ ਹੋਵੇਗਾ ਜੋ ਸਾਰੇ ਮਨੁੱਖਾਂ ਵਿੱਚ ਏਕਤਾ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰੇਗਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਹਨਾਂ ਇਤਿਹਾਸਕ ਸਮਾਗਮਾਂ ਸਬੰਧੀ ਸੂਬਾ ਸਰਕਾਰ ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਉਂਦਿਆਂ ਸ. ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ‘ਤੇ ਚਾਨਣਾ ਪਾਇਆ।

ਸਿੱਖਿਆ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਰਪਿਤ ਹੈ। ਇਸ ਇਤਿਹਾਸਕ ਦਿਹਾੜੇ ਦੇ ਅਧਿਆਤਮਿਕ ਅਤੇ ਧਾਰਮਿਕ ਮਹੱਤਵ ਨੂੰ ਮੁੱਖ ਰੱਖਦਿਆਂ ਅਸੀਂ ਦੁਨੀਆ ਭਰ ਤੋਂ ਇੱਥੇ ਆਉਣ ਵਾਲੀ ਸੰਗਤ ਲਈ ਬੁਨਿਆਦੀ ਢਾਂਚੇ, ਸਹੂਲਤਾਂ ਅਤੇ ਢੁਕਵੇਂ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਾਂ।"

Have something to say? Post your comment

 

More in Chandigarh

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ  

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

ਮਾਮਲਾ ਥਾਰ ਰੌਕਸ ਨੂੰ ਨੁਕਸਾਨ ਪਹੁੰਚਾਉਣ ਦਾ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ