Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

November 11, 2025 08:29 PM
SehajTimes

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੀ.ਐਸ.ਐਨ.ਐਲ. ਦੇ ਸੀਜੀਐਮ ਤੋਂ ਹਾਸਲ ਕੀਤਾ ਪੁਰਸਕਾਰ

ਚੰਡੀਗੜ੍ਹ : ਸੰਚਾਰ ਤਕਨਾਲੋਜੀ ਦੀ ਵਰਤੋਂ ਨੂੰ ਵਧੇਰੇ ਕੁਸ਼ਲ ਬਣਾਉਣ ਦੇ ਮਾਮਲੇ ਵਿੱਚ ਇੱਕ ਹੋਰ ਸਫ਼ਲਤਾ ਦਰਜ ਕਰਦਿਆਂ ਪੰਜਾਬ ਨੇ ਸੂਬੇ ਭਰ ਵਿੱਚ ਸੋਧੀ ਹੋਈ ਭਾਰਤ ਨੈੱਟ ਯੋਜਨਾ ਨੂੰ ਲਾਗੂ ਕਰਨ ਦੇ ਮਾਮਲੇ ਵਿੱਚ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਇਹ ਪੁਰਸਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਕਨਾਲੋਜੀ ਦੇ ਖੇਤਰ ਵਿੱਚ ਪੁੱਟੀਆਂ ਗਈਆਂ ਤਰੱਕੀ ਦੀਆਂ ਲੰਮੀਆਂ ਪੁਲਾਘਾਂ ਨੂੰ ਦਰਸਾਉਂਦਾ ਹੈ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਅੱਜ ਚੰਡੀਗੜ੍ਹ ਵਿਖੇ ਬੀਐਸਐਨਐਲ, ਪੰਜਾਬ ਸਰਕਲ ਦੇ ਸੀਜੀਐਮ ਅਜੈ ਕੁਮਾਰ ਕਰਾਰ੍ਹਾ ਤੋਂ ਇਹ ਪੁਰਸਕਾਰ ਹਾਸਲ ਕੀਤਾ। ਇਸ ਪੁਰਸਕਾਰ ਨੂੰ ਤਕਨੀਕੀ ਖੇਤਰ ਵਿੱਚ ਪੰਜਾਬ ਦੇ ਲਗਾਤਾਰ ਵਧ ਰਹੇ ਅਧਾਰ ਦਾ ਪ੍ਰਮਾਣ ਦੱਸਦਿਆਂ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਕਿਹਾ ਕਿ ਸੂਬੇ ਦੇ 43 ਖੇਤਰਾਂ (ਸਿਰਫ਼ ਇੱਕ ਪਿੰਡ ਬਾਕੀ) ਵਿੱਚ ਇੰਟਰਨੈੱਟ ਅਤੇ ਬ੍ਰਾਡਬੈਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਨਵੰਬਰ ਮਹੀਨੇ ਦੇ ਅਖ਼ੀਰ ਤੱਕ ਹਰੇਕ ਪਿੰਡ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ।

ਇਹ ਆਖਦਿਆਂ ਕਿ ਇਸ ਨਵੀਂ ਪਹਿਲਕਦਮੀ ਨਾਲ ਪੇਂਡੂ ਖੇਤਰਾਂ ਵਿੱਚ ਬ੍ਰਾਡਬੈਂਡ ਕ੍ਰਾਂਤੀ ਆਵੇਗੀ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਬਿਹਤਰ ਸਾਸ਼ਨ ਦੇ ਰੋਡਮੈਪ ਨੂੰ ਹੁਲਾਰਾ ਦੇਣ ਵੱਲ ਇਹ ਇੱਕ ਵੱਡਾ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਵੱਡੇ ਪੱਧਰ ‘ਤੇ ਪਿੰਡ, ਇਸ ਵਿਸ਼ਾਲ ਡਿਜੀਟਲ ਪਰਿਵਾਰ ਦਾ ਹਿੱਸਾ ਬਣ ਜਾਣਗੇ, ਜਿਸ ਨਾਲ ਵੱਖ-ਵੱਖ ਸਰਕਾਰੀ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਆਸਾਨ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ ਨੈੱਟ ਯੋਜਨਾ ਦਾ ਉਦੇਸ਼ ਘਰਾਂ ਅਤੇ ਸੰਸਥਾਵਾਂ ਤੋਂ ਇਲਾਵਾ ਦੇਸ਼ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਬ੍ਰਾਡਬੈਂਡ ਕੁਨੈਕਟੀਵਿਟੀ ਪ੍ਰਦਾਨ ਕਰਨਾ ਹੈ। ਇਸ ਨੈੱਟਵਰਕ ਜ਼ਰੀਏ ਪੇਂਡੂ ਖੇਤਰਾਂ ਵਿੱਚ ਈ-ਸਿਹਤ ਅਤੇ ਈ-ਗਵਰਨੈਂਸ ਸੇਵਾਵਾਂ ਪ੍ਰਦਾਨ ਕਰਨ ਦਾ ਵਿਚਾਰ ਵੀ ਕੀਤਾ ਜਾ ਰਿਹਾ ਹੈ।

ਬੀ.ਐਸ.ਐਨ.ਐਲ. ਦੇ ਸੀਜੀਐਮ ਨੇ ਮੁੱਖ ਸਕੱਤਰ, ਪੰਜਾਬ ਨੂੰ ਦੱਸਿਆ ਕਿ ਸੋਧੇ ਹੋਏ ਭਾਰਤ ਨੈੱਟ ਪ੍ਰੋਜੈਕਟ, ਬੀਐਸਐਨਐਲ ਤਹਿਤ ਪੰਜਾਬ ਭਾਰਤ ਦਾ ਪਹਿਲਾ ਰਾਜ ਹੈ ਜਿੱਥੇ ਐਸ-ਐਨਓਸੀ ਕਾਰਜਸ਼ੀਲ ਹੈ, ਜਿਸਦੀ ਦੇਸ਼ ਦੇ ਕਿਸੇ ਵੀ ਸਥਾਨ ਤੋਂ ਲਾਈਵ ਨਿਗਰਾਨੀ ਕੀਤੀ ਜਾ ਸਕਦੀ ਹੈ। ਪੰਜਾਬ ਰਾਜ ਨੇ ਸੋਧੇ ਹੋਏ ਭਾਰਤ ਨੈੱਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰੋਜੈਕਟ ਵੱਖ-ਵੱਖ ਰਾਜ ਸਰਕਾਰਾਂ ਦੇ ਸਰਗਰਮ ਸਹਿਯੋਗਅਤੇ ਤਾਲਮੇਲ ਨਾਲ ਅੰਮ੍ਰਿਤਸਰ ਦੇ ਹਰਸ਼ਾ ਛੀਨਾ ਬਲਾਕ ਤੋਂ ਸ਼ੁਰੂ ਕੀਤਾ ਗਿਆ ਸੀ। ਏਜੰਸੀਆਂ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਦੇ ਸਹਿਯੋਗ ਨਾਲ ਮੌਜੂਦਾ ਸਮੇਂ ਪੰਜਾਬ ਦੇ 22 ਬਲਾਕਾਂ ਵਿੱਚ 1000 ਕਿਲੋਮੀਟਰ ਐਚਡੀਡੀ ਅਤੇ ਲਗਭਗ 400 ਕਿਲੋਮੀਟਰ ਓਐਫਸੀ ਪਾਈਆਂ ਗਈਆਂ ਹਨ। ਇਹ ਸਭ ਜੂਨ 2025 ਵਿੱਚ ਮੁੱਖ ਸਕੱਤਰ, ਪੰਜਾਬ ਅਤੇ ਸਕੱਤਰ ਦੂਰਸੰਚਾਰ, ਭਾਰਤ ਸਰਕਾਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਤਾਲਮੇਲ ਮੀਟਿੰਗ ਰਾਹੀਂ ਹੀ ਸੰਭਵ ਹੋ ਸਕਿਆ ਹੈ। ਮੁੱਖ ਸਕੱਤਰ ਨੂੰ ਰਾਜ ਆਫ਼ਤ ਪ੍ਰਬੰਧਨ ਪ੍ਰੋਗਰਾਮ ਤਹਿਤ ਵੱਖ-ਵੱਖ ਰਾਜ ਸਰਕਾਰ ਦੇ ਪ੍ਰੋਜੈਕਟਾਂ ਲਈ ਨਾਮਜ਼ਦਗੀ ਦੇ ਆਧਾਰ 'ਤੇ ਬੀਐਸਐਨਐਲ ਬਾਰੇ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ ਗਈ ਸੀ।

ਬੀ.ਐਸ.ਐਨ.ਐਲ. ਦੇ ਸੀਜੀਐਮ ਨੇ ਮੁੱਖ ਸਕੱਤਰ ਨੂੰ ਇਹ ਵੀ ਦੱਸਿਆ ਕਿ ਬੀਐਸਐਨਐਲ ਵੱਲੋਂ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਸਭ ਤੋਂ ਦੂਰ-ਦੁਰਾਡੇ ਦੇ ਸਰਹੱਦੀ ਪਿੰਡਾਂ ਵਿੱਚੋਂ ਇੱਕ, ਪਿੰਡ ਰਾਮਕਲਵਾਂ ਨੂੰ ਬੀਐਸਐਨਐਲ ਦੀ ਵਿਦਿਆ ਮਿੱਤਰਮ ਸਕੀਮ ਅਧੀਨ ਵਾਈ-ਫਾਈ ਕੁਨੈਕਟੀਵਿਟੀ ਪ੍ਰਦਾਨ ਕੀਤੀ ਗਈ ਹੈ। ਪਿੰਡ ਦੇ ਸਰਪੰਚ ਨੇ ਪਿੰਡ ਨੂੰ ਵਾਈ-ਫਾਈ ਨਾਲ ਜੋੜਨ ਲਈ ਬੀਐਸਐਨਐਲ ਨਾਲ ਸੰਪਰਕ ਕੀਤਾ। ਸੀ.ਜੀ.ਐਮ.ਟੀ. ਨੇ ਮੁੱਖ ਸਕੱਤਰ, ਪੰਜਾਬ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਇਹ ਸਹੂਲਤ ਲੈਣ ਲਈ ਉਤਸ਼ਾਹਿਤ ਕਰਨ।
——

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ