Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

November 11, 2025 08:54 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੇਅਰਮੈਨ ਨਾਲ ਕਮਿਸ਼ਨ ਦੇ ਮੈਂਬਰ ਸ੍ਰੀ ਰੁਪਿੰਦਰ ਸਿੰਘ ਸ਼ੀਤਲ, ਸ੍ਰੀ ਗੁਲਜ਼ਾਰ ਸਿੰਘ ਬੌਬੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਇੱਟਾਂਵਾਲੀ ਮੌਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜਪਾਲ ਨਾਲ ਅਨੁਸੂਚਿਤ ਜਾਤੀਆਂ ਦੀ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਮਾਮਲਿਆਂ 'ਤੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ।

ਇਸ ਦੌਰਾਨ ਸ. ਗੜ੍ਹੀ ਨੇ ਰਾਜਪਾਲ ਨੂੰ ਦੱਸਿਆ ਕਿ 2011 ਦੀ ਜਨਗਣਨਾ ਮੁਤਾਬਿਕ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਵਰਗ ਦੀ ਕੁੱਲ ਆਬਾਦੀ 32 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 2001 ਤੋਂ 2011 ਦਰਮਿਆਨ ਦੀ 26 ਫ਼ੀਸਦੀ ਦੀ ਔਸਤਨ ਵਾਧਾ ਦਰ ਦੇ ਹਿਸਾਬ ਨਾਲ ਸਾਲ 2025 ਵਿੱਚ ਅਨੁਸੂਚਿਤ ਵਰਗ ਦੀ ਆਬਾਦੀ ਕਰੀਬ 38 ਫ਼ੀਸਦੀ ਹੋ ਗਈ ਹੈ।

ਚੇਅਰਮੈਨ ਨੇ ਦਰਪੇਸ਼ ਚੁਣੌਤੀਆਂ ਬਾਰੇ ਡੂੰਘਾਈ ਨਾਲ ਚਰਚਾ ਕਰਦਿਆਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਲਈ ਵੱਖ-ਵੱਖ ਭਲਾਈ ਸਕੀਮਾਂ, ਵਿਦਿਅਕ ਪਹਿਲਕਦਮੀਆਂ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਰਾਜਪਾਲ ਦਫ਼ਤਰ ਵੱਲੋਂ ਹੋਰ ਬਿਹਤਰ ਤਾਲਮੇਲ ਦੀ ਮੰਗ ਕੀਤੀ।

ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਮਿਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਮਾਜਿਕ ਨਿਆਂ ਅਤੇ ਸਮਾਨਤਾ ਲਈ ਰਾਜ ਭਵਨ ਅਤੇ ਕਮਿਸ਼ਨ ਦਫ਼ਤਰ ਦੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਦਾ ਖੁੱਲ੍ਹਦਿਲੀ ਨਾਲ ਸੱਦਾ ਦਿੱਤਾ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ