Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸੌਂਪੀ ਸਥਿਤੀ ਰਿਪੋਰਟ

November 11, 2025 08:56 PM
SehajTimes

ਕਮਿਸ਼ਨ ਨੇ ਰਾਜਾ ਵੜਿੰਗ ਸਬੰਧੀ ਅਗਲੇਰੀ ਕਾਰਵਾਈ ਬਾਰੇ 19 ਨਵੰਬਰ ਨੂੰ ਫਿਰ ਪੁਲਿਸ ਰਿਪੋਰਟ ਮੰਗੀ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਮਾਮਲੇ ਵਿੱਚ ਵਕੀਲ ਦੀ ਮੰਗ 'ਤੇ 19 ਨਵੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਹਦਾਇਤ

ਚੰਡੀਗੜ੍ਹ : ਮਰਹੂਮ ਕੇਂਦਰੀ ਮੰਤਰੀ ਸ. ਬੂਟਾ ਸਿੰਘ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸਥਿਤੀ ਰਿਪੋਰਟ ਸੌਂਪੀ। ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਬਾਰੇ ਪੁੱਛਣ 'ਤੇ ਐਸ.ਐਸ.ਪੀ. ਕਪੂਰਥਲਾ ਵੱਲੋਂ ਪੇਸ਼ ਹੋਏ ਡੀ.ਐਸ.ਪੀ. ਹਰਗੁਰਦੇਵ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸ੍ਰੀ ਸਰਬਜੋਤ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਉਨ੍ਹਾਂ ਦਾ ਜਾਤੀ ਸਰਟੀਫ਼ਿਕੇਟ ਲੈ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫ਼ਾਰੈਂਸਿਕ ਜਾਂਚ ਲਈ ਭੇਜਣ ਵਾਸਤੇ ਸ਼ਿਕਾਇਤਕਰਤਾ ਤੋਂ ਮੀਡੀਆ ਰਿਕਾਰਡ ਵੀ ਪ੍ਰਾਪਤ ਕਰ ਲਿਆ ਗਿਆ ਹੈ। ਕਮਿਸ਼ਨ ਨੇ ਰਾਜਾ ਵੜਿੰਗ ਸਬੰਧੀ ਅਗਲੇਰੀ ਕਾਰਵਾਈ ਬਾਰੇ 19 ਨਵੰਬਰ ਨੂੰ ਪੁਲਿਸ ਤੋਂ ਦੁਬਾਰਾ ਰਿਪੋਰਟ ਮੰਗੀ ਹੈ। ਸ. ਜਸਵੀਰ ਸਿੰਘ ਗੜ੍ਹੀ ਨੇ ਪੁਲਿਸ ਨੂੰ ਇਸ ਮਾਮਲੇ ਵਿੱਚ ਹਫ਼ਤਵਾਰੀ ਰਿਪੋਰਟ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।

ਇਸੇ ਤਰ੍ਹਾਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫ਼ੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਰਵਿੰਦ ਸਿੰਘ ਸੱਚਦੇਵਾ ਪੇਸ਼ ਹੋਏ ਅਤੇ ਉਨ੍ਹਾਂ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਗਲੀ ਤਰੀਕ ਦੇਣ ਦੀ ਮੰਗ ਰੱਖੀ। ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਇਹ ਮੰਗ ਪ੍ਰਵਾਨ ਕਰਦਿਆਂ 19 ਨਵੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਹਦਾਇਤ ਕੀਤੀ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ