Wednesday, November 12, 2025

Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

November 12, 2025 01:03 PM
SehajTimes

ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰਨਾਂ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਸ ਮੇਲਾ ਗਰਾਊਂਡ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਡੀ ਗਿਣਤੀ ਸੰਗਤ ਸਮੇਤ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ,ਵਿਧਾਇਕ ਕੁਲਵੰਤ ਸਿੰਘ (ਮੋਹਾਲੀ) ਅਤੇ ਕੁਲਜੀਤ ਸਿੰਘ ਰੰਧਾਵਾ (ਡੇਰਾਬੱਸੀ), ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਓ.ਐਸ.ਡੀ. ਮੀਡੀਆ/ਮੁੱਖ ਮੰਤਰੀ ਪੰਜਾਬ, ਅਮਨਜੋਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਗੋਲਡੀ ਨੇ ਸ਼ਮੂਲੀਅਤ ਕੀਤੀ।

ਇਸੇ ਤਰ੍ਹਾਂ ਅੰਮ੍ਰਿਤਸਰ ਦੇ ਮੇਲਾ ਗਰਾਊਂਡ ਰਣਜੀਤ ਐਵੇਨਿਉ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਾਜ਼ਰੀ ਭਰੀ ਗਈ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦੇ ਕੈਨਟੋਨਮੈਂਟ ਸਟੇਡੀਅਮ ਵਿਖੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖਿਆ।

ਸੰਗਰੂਰ ਦੇ ਰਣਬੀਰ ਕਾਲਜ ਵਿਖੇ ਕਰਵਾਏ ਲਾਈਟ ਐਂਡ ਸਾਊਂਡ ਸ਼ੋਅ ਵਿਚ ਜ਼ਿਲ੍ਹਾ ਅਧਿਕਾਰੀਆਂ ਅਤੇ ਸੰਗਤ ਸਮੇਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਲਾਈਟ ਐਡ ਸਾਊਂਡ ਸ਼ੋਅਜ਼ ਵਿੱਚ ਹਾਜ਼ਰੀ ਭਰਨ ਵਾਲੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸੰਸ਼ਾ ਕੀਤੀ ਹੈ।

ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਉੱਤੇ ਚਾਨਣਾ ਪਾਇਆ ਗਿਆ। ਜ਼ਿਕਰਯੋਗ ਹੈ ਕਿ 14, 17 ਅਤੇ 20 ਨਵੰਬਰ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਵੀ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ।

Have something to say? Post your comment

 

More in Chandigarh

ਹੜ੍ਹਾਂ ਦੇ ਬਾਵਜੂਦ, ਸੂਬੇ ਭਰ ਦੀਆਂ ਮੰਡੀਆਂ ਵਿੱਚਲੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ 'ਟਾਪ ਅਚੀਵਰ' ਐਵਾਰਡ ਨਾਲ ਕੀਤਾ ਸਨਮਾਨਿਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ, ਸੂਬੇ ਵਿੱਚ ਜ਼ਮੀਨੀ ਕਾਰਵਾਈ ਕਰਨ ਦੇ ਨਿਰਦੇਸ਼

ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸੌਂਪੀ ਸਥਿਤੀ ਰਿਪੋਰਟ

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਜੂਨੀਅਰ ਇੰਜੀਨੀਅਰ ਮੁਅੱਤਲ