Wednesday, November 12, 2025

Chandigarh

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ 'ਟਾਪ ਅਚੀਵਰ' ਐਵਾਰਡ ਨਾਲ ਕੀਤਾ ਸਨਮਾਨਿਤ

November 12, 2025 01:04 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ "ਟਾਪ ਅਚੀਵਰ" ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਵਿੱਚ ਪੰਜ ਮੁੱਖ ਸੁਧਾਰ ਖੇਤਰਾਂ ਜਿਵੇਂ ਬਿਜਨੈਸ ਐਂਟਰੀ, ਨਿਰਮਾਣ ਪਰਮਿਟ ਪ੍ਰਾਪਤਕਰਤਾ, ਨਿਵੇਸ਼ ਪ੍ਰਾਪਤਕਰਤਾ, ਖੇਤਰ-ਵਿਸ਼ੇਸ਼ ਸਿਹਤ ਸੰਭਾਲ ਅਤੇ ਸੇਵਾਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦੇ ਤਹਿਤ ਪੰਜਾਬ ਨੂੰ "ਟਾਪ ਅਚੀਵਰ" ਵਜੋਂ ਮਾਨਤਾ ਦਿੱਤੀ ਹੈ। ਇਹ ਮਾਨਤਾ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਵਪਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਅਤੇ ਕਾਰੋਬਾਰ ਕਰਨ ਵਿੱਚ ਸੌਖ ਸਬੰਧੀ ਸੂਬੇ ਦੀ ਅਗਵਾਈ ਦੀ ਪੁਸ਼ਟੀ ਕਰਦੀ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਪਾਰਕ ਪੱਖੀ ਮਾਹੌਲ ਸਦਕਾ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਪੰਜਾਬ ਦੇ ਸ਼ਾਂਤ ਅਤੇ ਸਦਭਾਵਨਾ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਮਾਰਚ 2022 ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਦਸਤੀ ਉਪਕਰਨ, ਸਾਈਕਲ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਬੇਮਿਸਾਲ ਪ੍ਰਗਤੀ ਸਦਕਾ ਪੰਜਾਬ ਦੂਜੇ ਸੂਬਿਆਂ ਲਈ ਇੱਕ ਰੋਲ ਮਾਡਲ ਵਜੋਂ ਉਭਰ ਰਿਹਾ ਹੈ।

ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਵਿਕਸਤ ਦੇਸ਼ਾਂ ਜਿਵੇਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਯੂ.ਏ.ਈ., ਸਵਿਟਜ਼ਰਲੈਂਡ, ਫਰਾਂਸ, ਸਪੇਨ ਆਦਿ ਤੋਂ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਭਾਰਤ ਦੇ ਸਗੋਂ ਦੁਨੀਆ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਇਸੇ ਤਰ੍ਹਾਂ ਸੂਬਾ ਹੁਣ ਕਾਰੋਬਾਰ ਕਰਨ ਵਿੱਚ ਸੌਖ ਪੱਖੋਂ ਪਹਿਲੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਬਣ ਗਿਆ ਹੈ ਜੋ ਆਫਲਾਈਨ ਐਪਲੀਕੇਸ਼ਨਾਂ ਦੀ ਜ਼ਰੂਰਤ ਨੂੰ ਪੂਰੀ ਤਰ੍ਹਾਂ ਖਤਮ ਕਰਦਾ ਹੋਇਆ 150 ਤੋਂ ਵੱਧ ਵਪਾਰਕ ਸੇਵਾਵਾਂ ਪ੍ਰਦਾਨ ਕਰਦਾ ਹੈ।

Have something to say? Post your comment

 

More in Chandigarh

ਹੜ੍ਹਾਂ ਦੇ ਬਾਵਜੂਦ, ਸੂਬੇ ਭਰ ਦੀਆਂ ਮੰਡੀਆਂ ਵਿੱਚਲੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ, ਸੂਬੇ ਵਿੱਚ ਜ਼ਮੀਨੀ ਕਾਰਵਾਈ ਕਰਨ ਦੇ ਨਿਰਦੇਸ਼

ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸੌਂਪੀ ਸਥਿਤੀ ਰਿਪੋਰਟ

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਜੂਨੀਅਰ ਇੰਜੀਨੀਅਰ ਮੁਅੱਤਲ