Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹੜ੍ਹਾਂ ਦੇ ਬਾਵਜੂਦ, ਸੂਬੇ ਭਰ ਦੀਆਂ ਮੰਡੀਆਂ ਵਿੱਚਲੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ

November 12, 2025 01:05 PM
SehajTimes

ਚੰਡੀਗੜ੍ਹ : ਸੂਬੇ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਅਤੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ (ਐਲ.ਐਮ.ਟੀ.) ਦੇ ਅੰਕੜੇ ਨੂੰ ਪਾਰ ਕਰਨ ਵਿੱਚ ਸਫਲ ਹੋਈ ਹੈ। ਝੋਨੇ ਦੇ ਖਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 10 ਨਵੰਬਰ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਲਾਭ ਦਿੱਤਾ ਗਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਪਟਿਆਲਾ ਜ਼ਿਲ੍ਹਾ ਹੁਣ ਤੱਕ 96852 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਪ੍ਰਦਾਨ ਕਰਕੇ ਸਭ ਤੋਂ ਅੱਗੇ ਹੈ। ਝੋਨੇ ਦੀ ਆਮਦ ਦੇ ਸੰਬੰਧ ਵਿੱਚ, 10 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 15180075.88 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 15035129.93 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ ਜੋ ਕਿ 99 ਫ਼ੀਸਦ ਬਣਦਾ ਹੈ। ਕੁੱਲ 13567492.78 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਜੋ ਹੁਣ ਤੱਕ ਖਰੀਦੀ ਗਈ ਕੁੱਲ ਫਸਲ ਦਾ 90 ਫ਼ੀਸਦ ਦੇ ਕਰੀਬ ਬਣਦਾ ਹੈ। ਅਦਾਇਗੀਆਂ ਦੇ ਸਬੰਧ ਵਿੱਚ ਕਿਸਾਨਾਂ ਨੂੰ 34000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ