Monday, January 05, 2026
BREAKING NEWS

Chandigarh

ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ 'ਪੈਨਸ਼ਨਰ ਸੇਵਾ ਮੇਲਾ' : ਹਰਪਾਲ ਸਿੰਘ ਚੀਮਾ

November 12, 2025 06:38 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਤੋਂ 15 ਨਵੰਬਰ 2025 ਤੱਕ 'ਪੈਨਸ਼ਨਰ ਸੇਵਾ ਮੇਲਾ' ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇਵਾਈਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਨਵੰਬਰ 2025 ਨੂੰ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਲਈ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਹਿਜ ਡਿਜੀਟਲ ਪੈਨਸ਼ਨ ਸੇਵਾਵਾਂ ਦਾ ਅਨੁਭਵ ਕਰਨ ਲਈ ਮੇਲੇ ਦੌਰਾਨ ਆਪਣੇ ਨੇੜਲੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿੱਚ ਪਹੁੰਚਣ।

ਇਸ ਪੋਰਟਲ, ਜੋ ਕਿ https://pensionersewa.punjab.gov.in 'ਤੇ ਮੌਜੂਦ ਹੈ, ਰਾਹੀਂ ਸ਼ੁਰੂਆਤ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਵਿੱਚ 'ਜੀਵਨ ਪ੍ਰਮਾਣ' ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ ਲੈਣ ਲਈ ਅਰਜ਼ੀ ਦੇਣਾ, ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪੈਨਸ਼ਨਰਾਂ ਦੇ ਨਿੱਜੀ ਵੇਰਵਿਆਂ ਨੂੰ ਅਪਡੇਟ/ਬਦਲਣਾ ਸ਼ਾਮਲ ਹੈ। 'ਜੀਵਨ ਪ੍ਰਮਾਣ' ਮੋਬਾਈਲ ਐਪ ਐਂਡਰਾਇਡ 'ਤੇ https://play.google.com/store/apps/details?id=com.aadhaar.life ਅਤੇ ਆਈ.ਓ.ਐੱਸ. (iOS) 'ਤੇ https://apps.apple.com/in/app/jeevanpramaan/id6736359405 'ਤੇ ਉਪਲਬਧ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਸਪੱਸ਼ਟ ਕੀਤਾ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂ ਵਿੱਚ ਆਸਾਨ ਹੈ। ਪੈਨਸ਼ਨਰ ਇਸ ਪੋਰਟਲ 'ਤੇ ਉਪਲਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇਵਾਈਸੀ ਨੂੰ ਪੂਰਾ ਕਰਕੇ 'ਪੈਨਸ਼ਨਰ ਸੇਵਾ ਪੋਰਟਲ' 'ਤੇ ਰਜਿਸਟਰ ਕਰ ਸਕਦੇ ਹਨ। ਇੱਕ ਵਾਰ ਰਜਿਸਟਰ ਹੋਣ ਤੋਂ ਬਾਅਦ, ਉਹ ਆਪਣੇ ਮੋਬਾਈਲ ਫੋਨ, ਕੰਪਿਊਟਰ ਜਾਂ ਲੈਪਟਾਪ ਦੀ ਵਰਤੋਂ ਕਰਕੇ ਪੋਰਟਲ 'ਤੇ ਆਪਣੇ ਲਾਗਇਨ ਆਈ.ਡੀ. ਰਾਹੀਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ, ਇਨ੍ਹਾਂ ਸੇਵਾਵਾਂ ਦਾ ਲਾਭ ਨੇੜਲੇ ਸੇਵਾ ਕੇਂਦਰਾਂ ਵਿਖੇ ਜਾ ਕੇ, ਸੇਵਾ ਦੀ ਹੋਮ ਡਿਲੀਵਰੀ ਦੀ ਬੇਨਤੀ ਕਰਕੇ, ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ ਜਾਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਜਾ ਕੇ ਵੀ ਲਿਆ ਜਾ ਸਕਦਾ ਹੈ।

ਪੋਰਟਲ ਦੇ ਲਾਂਚ ਹੋਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ, ਡਾਇਰੈਕਟੋਰੇਟ ਆਫ਼ ਟ੍ਰੈਜ਼ਰੀਜ਼ ਐਂਡ ਅਕਾਊਂਟਸ, ਪੈਨਸ਼ਨ ਐਂਡ ਨਿਊ ਪੈਨਸ਼ਨ ਸਕੀਮ ਵਿਖੇ ਇੱਕ ਸਮਰਪਿਤ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਡਾਇਰੈਕਟੋਰੇਟ ਪੱਧਰ 'ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ, 18001802148, 01722996385, ਅਤੇ 01722996386, ਸਥਾਪਤ ਕੀਤੇ ਗਏ ਹਨ ਅਤੇ ਇਹ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਹਨ।

Have something to say? Post your comment

 

More in Chandigarh

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

'ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ