Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ

November 12, 2025 07:44 PM
SehajTimes

20 ਹਜ਼ਾਰ ਲੀਟਰ ਤੋਂ ਵੱਧ ਸਫੇਦ ਰੰਗ ਦਾ ਯੋਗਦਾਨ

ਸ੍ਰੀ ਅਨੰਦਪੁਰ ਸਾਹਿਬ : ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਅੱਜ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਸਫੇਦ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅੱਜ, ਅਸੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੁੰਦਰਤਾ, ਸ਼ਾਂਤੀ ਅਤੇ ਸ਼ਰਧਾ ਦਾ ਚਾਨਣ ਮੁਨਾਰਾ ਬਣਾਉਣ ਦੇ ਰਾਹ 'ਤੇ ਨਿਕਲੇ ਹਾਂ। ਇਹ ਪ੍ਰੋਜੈਕਟ ਸਾਡੀ ਅਮੀਰ ਵਿਰਾਸਤ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਇੱਕ ਵਾਅਦਾ ਹੈ। ਪਵਿੱਤਰ ਨਗਰੀ ਦੀ ਰੂਹਾਨੀਅਤ ਨੂੰ ਪਹਿਲਾਂ ਹੀ ਮਹਿਸੂਸ ਕੀਤਾ ਜਾ ਰਿਹਾ ਹੈ ਕਿਉਂਕਿ ਅਸੀਂ ਹਰ ਗਲੀ ਅਤੇ ਕੋਨੇ ਨੂੰ ਸਾਫ਼ ਕਰ ਰਹੇ ਹਾਂ, ਹਰ ਸੜਕ ਦਾ ਨਵੀਨੀਕਰਨ ਕਰ ਰਹੇ ਹਾਂ ਅਤੇ ਸ਼ਹਿਰ ਨੂੰ ਸਫੇਦ ਰੰਗ ਵਿੱਚ ਰੰਗ ਰਹੇ ਹਾਂ।"

ਸਾਰੇ ਭਾਈਚਾਰਿਆਂ ਤੋਂ ਮਿਲ ਰਹੇ ਭਰਵੇਂ ਸਮਰਥਨ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਲੋਕ ਭਲਾਈ ਨੂੰ ਸਮਰਪਿਤ ਵਿਅਕਤੀਆਂ ਨੇ ਸ਼ੁਰੂਆਤੀ ਪੜਾਅ ਲਈ 20,000 ਲੀਟਰ ਤੋਂ ਵੱਧ ਸਫੇਦ ਪੇਂਟ ਦਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਆਪਸੀ ਭਾਈਚਾਰੇ ਅਤੇ ਸਮੂਹਿਕ ਯਤਨਾਂ ਦੀ ਭਾਵਨਾ ਦਾ ਇੱਕ ਪ੍ਰਤੱਖ ਪ੍ਰਮਾਣ ਹੈ। ਨੌਜਵਾਨਾਂ ਅਤੇ ਪੰਚਾਇਤਾਂ ਨੂੰ ਇਸ ਵੱਡੀ ਸੇਵਾ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, "ਅਸੀਂ ਅਗਲੇ ਪੰਜ ਤੋਂ ਸੱਤ ਦਿਨਾਂ ਵਿੱਚ ਹਰ ਗਲੀ ਅਤੇ ਹਰ ਮੁਹੱਲੇ ਨੂੰ ਕਵਰ ਕਰਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਸਫੇਦ ਰੰਗ ਨਾਲ ਇਸ ਪਵਿੱਤਰ ਨਗਰੀ ਦੀ ਸੁੰਦਰਤਾ ਨੂੰ ਹੋਰ ਚਾਰ ਚੰਨ ਲਗਾਏ ਜਾਣ।" ਸਿੱਖਿਆ ਮੰਤਰੀ ਨੇ ਇਸ ਪ੍ਰੋਜੈਕਟ ਲਈ ਸਮੁੱਚੇ ਪ੍ਰਸ਼ਾਸਨ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ 'ਵ੍ਹਾਈਟ ਸਿਟੀ' ਪ੍ਰੋਜੈਕਟ ਨੂੰ ਇੱਕ ਨਿਰੰਤਰ ਮੁਹਿੰਮ ਵਜੋਂ ਅੱਗੇ ਵਧਾਇਆ ਜਾਵੇਗਾ ਅਤੇ ਇਸ ਦੇ ਮੌਜੂਦਾ ਪੜਾਅ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਸੰਪੂਰਨ ਅਤੇ ਸਥਾਈ ਸੁੰਦਰੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਾਗਮਾਂ ਲਈ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਗੁਰੂ ਸਾਹਿਬ ਦੀ ਵਿਰਾਸਤ ਦਾ ਰੂਹਾਨੀ ਪ੍ਰਤੀਕ ਬਣਾਇਆ ਜਾ ਸਕੇ।

ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਦੀ ਭਾਵਨਾ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਸ ਪਵਿੱਤਰ ਨਗਰੀ 'ਚ ਜਿੱਥੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਇੱਕ ਅਧਿਆਤਮਿਕ ਕਿਲ੍ਹੇ ਦੀ ਨੀਂਹ ਰੱਖੀ ਸੀ, ਅਸੀਂ ਗੁਰੂ ਸਾਹਿਬ ਦੀ ਰੂਹਾਨੀਅਤ ਨੂੰ ਦੁਨੀਆਂ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਨਿਮਾਣੀ ਸੇਵਾ ਸ਼ੁਰੂ ਕਰ ਰਹੇ ਹਾਂ।"

Have something to say? Post your comment

 

More in Chandigarh

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ