Thursday, November 13, 2025

Chandigarh

‘ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, ਪੰਜਾਬ ਪੁਲਿਸ ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

November 12, 2025 07:53 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 256ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 286 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 256 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,257 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 274 ਗ੍ਰਾਮ ਹੈਰੋਇਨ, 3 ਕਿਲੋ ਗਾਂਜਾ, 389 ਨਸ਼ੀਲੀਆਂ ਗੋਲੀਆਂ ਅਤੇ 1910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 286 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 322 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ

ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ 'ਪੈਨਸ਼ਨਰ ਸੇਵਾ ਮੇਲਾ' : ਹਰਪਾਲ ਸਿੰਘ ਚੀਮਾ

ਹੜ੍ਹਾਂ ਦੇ ਬਾਵਜੂਦ, ਸੂਬੇ ਭਰ ਦੀਆਂ ਮੰਡੀਆਂ ਵਿੱਚਲੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ 'ਟਾਪ ਅਚੀਵਰ' ਐਵਾਰਡ ਨਾਲ ਕੀਤਾ ਸਨਮਾਨਿਤ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ