Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

November 12, 2025 08:35 PM
SehajTimes

ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸਿ਼ਸ਼ ਵਿੱਚ ਮੁਲਜ਼ਮਾਂ ਨੇ ਪੁਲਿਸ ਪਾਰਟੀ `ਤੇ ਕੀਤੀ ਗੋਲੀਬਾਰੀ : ਐਸਐਸਪੀ ਐਸ.ਏ.ਐਸ. ਨਗਰ ਹਰਮਨਦੀਪ ਹੰਸ

ਐਸਏਐਸ ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਬਾਲਾ-ਡੇਰਾ ਬੱਸੀ ਹਾਈਵੇਅ ਦੇ ਘੱਗਰ ਪੁਲ `ਤੇ ਹੋਈ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਗੈਂਗਸਟਰ ਸਾਜਿ਼ਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਾਲੀ ਦੇ ਮੋਟੇਮਾਜਰਾ ਦੇ ਰਹਿਣ ਵਾਲੇ ਸ਼ਰਨਜੀਤ ਸਿੰਘ , ਜੋ ਮੌਜੂਦਾ ਸਮੇਂ ਟੰਗੋਰੀ (ਮੋਹਾਲੀ) ਵਿਚ ਰਹਿ ਰਿਹਾ ਹੈ ਅਤੇ ਅਮਨ ਕੁਮਾਰ ਵਾਸੀ ਖਿਜਰਗੜ੍ਹ, ਜ਼ੀਰਕਪੁਰ (ਮੋਹਾਲੀ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦਾ ਬਜਾਜ ਡਿਸਕਵਰ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ,ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਿਛਲੇ ਮਹੀਨੇ ਰਾਜਪੁਰਾ ਵਿੱਚ ਵਾਪਰੀ ਗੋਲੀਬਾਰੀ ਦੀ ਵਾਰਦਾਤ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮਾਂ ਨੂੰ ਗੋਲਡੀ ਢਿੱਲੋਂ ਨੇ ਪੰਜਾਬ ਵਿੱਚ ਇੱਕ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਸੀ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਇਸ ਸਾਲ ਅਕਤੂਬਰ ਵਿੱਚ ਐਬਟਸਫੋਰਡ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਇੱਕ ਭਾਰਤੀ ਮੂਲ ਦੇ ਉਦਯੋਗਪਤੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦਾ ਵੀ ਮਾਸਟਰਮਾਈਂਡ ਸੀ।

ਡੀਆਈਜੀ ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਮੁਲਜ਼ਮ ਅਮਨ ਵਿਰੁੱਧ ਹਥਿਆਰਾਂ ਸਬੰਧੀ ਅਪਰਾਧਾਂ ਦੇ ਮਾਮਲੇ ਵਿੱਚ ਦੋ ਐਫਆਈਆਰਜ਼ ਦਰਜ ਹਨ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਹਰਮਨਦੀਪ ਹੰਸ, ਜੋ ਐਸ.ਪੀ. (ਦਿਹਾਤੀ) ਮਨਪ੍ਰੀਤ ਸਿੰਘ ਦੇ ਨਾਲ ਮੌਕੇ ਦਾ ਦੌਰਾ ਕਰ ਰਹੇ ਸਨ, ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਦੀਆਂ ਗਤੀਵਿਧੀਆਂ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।

ਐਸ.ਐਸ.ਪੀ. ਨੇ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਡੀਐਸਪੀ ਡੇਰਾਬੱਸੀ ਬਿਕਰਮਜੀਤ ਬਰਾੜ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਅਤੇ ਐਸਏਐਸ ਨਗਰ ਦੀਆਂ ਪੁਲਿਸ ਟੀਮਾਂ ਨੇ ਸਾਂਝੀ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ, ਮੁਲਜ਼ਮਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸਿ਼਼ਸ਼ ਤਹਿਤ ਪੁਲਿਸ ਪਾਰਟੀ `ਤੇ ਗੋਲੀਬਾਰੀ ਕੀਤੀ। ਪੁਲਿਸ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ ਤੇ ਦੋਵਾਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ।

ਇਸ ਸਬੰਧ ਵਿੱਚ, ਬੀਐਨਐਸ ਦੀ ਧਾਰਾ 109, 132, 221 ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 324 ਮਿਤੀ 12/11/2025 ਨੂੰ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਡੇਰਾਬੱਸੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ