Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

November 12, 2025 08:38 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਭਾਗ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵਿਸ਼ੇਸ਼ ਤੌਰ ‘ਤੇ ਜੰਗੀ ਯਾਦਗਾਰਾਂ ਦੇ ਨਵੀਨੀਕਰਣ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਪੰਜਾਬ ਸਿਵਿਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਮੁਕੰਮਲ ਜਾਣਕਾਰੀ ਮੰਤਰੀ ਨੂੰ ਦਿੱਤੀ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਦੀਆਂ ਮੁਸਕਲਾਂ ਦਾ ਹੱਲ ਜਿਲ੍ਹਾ ਪੱਧਰ ‘ਤੇ ਹੀ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਦੀ ਵੰਡ ਅਤੇ ਹੋਰ ਸਹੂਲਤਾਂ ਮਿੱਥੇ ਸਮੇਂ ‘ਤੇ ਦਿੱਤੀਆਂ ਜਾ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵਾਰ ਮੈਮੋਰੀਅਲ ਦੇ ਨਵੀਨੀਕਰਣ ਸਬੰਧੀ ਵੀ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ।

ਮੰਤਰੀ ਸ਼੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਜੰਗੀ ਯਾਦਗਾਰਾਂ ਦੇ ਨਵੀਨੀਕਰਣ ਸਬੰਧੀ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਇਸ ਕੰਮ ਲਈ ਸਰਕਾਰ ਵੱਲੋਂ ਬਜਟ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ