Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਆਰ.ਟੀ.ਆਈ. ਦੀ ਦੁਰਵਰਤੋਂ ਵਿਰੁੱਧ ਅਪਣਾਇਆ ਸਖ਼ਤ ਰੁਖ

November 14, 2025 03:10 PM
SehajTimes

ਚੰਡੀਗੜ੍ਹ : ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਅਹਿਮ ਅਤੇ ਮਿਸਾਲੀ ਫੈਸਲਾ ਲੈਂਦਿਆਂ ਲੁਧਿਆਣਾ ਦੇ ਇੱਕ ਅਪੀਲਕਰਤਾ ਸ੍ਰੀ ਗੁਰਮੇਜ ਲਾਲ ਵੱਲੋਂ ਸੂਬੇ ਭਰ ਦੀਆਂ ਕਈ ਜਨਤਕ ਅਥਾਰਟੀਆਂ ਤੋਂ ਅਸਪੱਸ਼ਟ ਅਤੇ ਭਾਰੀ ਗਿਣਤੀ ਵਿੱਚ ਜਾਣਕਾਰੀ ਦੀ ਮੰਗ ਕਰਨ ਲਈ ਦਾਇਰ ਕੀਤੀਆਂ 75 ਸੈਕਿੰਡ ਅਪੀਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੇਅਰਮੈਨ ਸ. ਇੰਦਰਪਾਲ ਸਿੰਘ ਧੰਨਾ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਸ਼੍ਰੀ ਸੰਦੀਪ ਸਿੰਘ ਧਾਲੀਵਾਲ ਨੇ ਅੰਤਿਮ ਹੁਕਮ ਸੁਣਾਉਂਦਿਆਂ ਕਿਹਾ ਕਿ ਅਪੀਲਕਰਤਾ ਨੂੰ ਆਰ.ਟੀ.ਆਈ. ਐਕਟ, 2005 ਦੇ ਉਪਬੰਧਾਂ ਅਨੁਸਾਰ ਸੂਚਨਾ ਅਧਿਕਾਰ (ਆਰ.ਟੀ.ਆਈ.) ਅਰਜ਼ੀਆਂ ਨੂੰ ਖਾਸ ਅਤੇ ਪੁਆਇੰਟਾਂ ਦੇ ਆਧਾਰ ‘ਤੇ ਮੁੜ ਤਿਆਰ ਕਰਨ ਲਈ ਕਈ ਮੌਕੇ ਦਿੱਤੇ ਗਏ ਸਨ। ਹਾਲਾਂਕਿ, ਕਈ ਅੰਤਰਿਮ ਹੁਕਮਾਂ ਰਾਹੀਂ ਵਾਰ-ਵਾਰ ਨਿਰਦੇਸ਼ ਜਾਰੀ ਕਰਨ ਦੇ ਬਾਵਜੂਦ ਅਪੀਲਕਰਤਾ ਇਸ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਿਹਾ।

ਕਮਿਸ਼ਨ ਨੇ ਪਾਇਆ ਕਿ ਅਪੀਲਕਰਤਾ ਦੀਆਂ ਆਰ.ਟੀ.ਆਈ. ਅਰਜ਼ੀਆਂ ਵੱਡੇ ਪੱਧਰ 'ਤੇ ਟੈਂਪਲੇਟ-ਅਧਾਰਤ ਸਨ, ਜਿਨ੍ਹਾਂ ਵਿੱਚ ਅਜਿਹੇ ਸਵਾਲ ਸਨ ਜੋ ਵਾਰ-ਵਾਰ ਦੁਹਰਾਏ ਗਏ ਸਨ ਅਤੇ ਜ਼ਰੂਰੀ ਨਹੀਂ ਸਨ, ਜਿਹਨਾਂ ਵਿੱਚ ਨਾ ਸਿਰਫ਼ ਤੀਜੀ-ਧਿਰ ਦੇ ਰਿਕਾਰਡ ਸ਼ਾਮਲ ਸਨ ਬਲਕਿ ਵਿਭਾਗਾਂ ਵਿੱਚ ਵਿਆਪਕ ਡੇਟਾ ਦੇ ਸੰਗ੍ਰਹਿ ਦੀ ਵੀ ਲੋੜ ਸੀ। ਅਜਿਹੀਆਂ ਮੰਗਾਂ ਆਰ.ਟੀ.ਆਈ. ਐਕਟ ਦੀ ਧਾਰਾ 7(9) ਦੀ ਉਲੰਘਣਾ ਕਰਦੀਆਂ ਪਾਈਆਂ ਗਈਆਂ, ਜੋ ਕਿਸੇ ਜਨਤਕ ਅਥਾਰਟੀ ਦੇ ਸਰੋਤਾਂ ਦੀ ਦੁਰਵਰਤੋਂ ਸਬੰਧੀ ਜਾਣਕਾਰੀ ਦੇ ਖੁਲਾਸੇ ‘ਤੇ ਰੋਕ ਲਗਾਉਂਦੀ ਹੈ। ਚਿੰਤਾ ਪ੍ਰਗਟ ਕਰਦਿਆਂ, ਕਮਿਸ਼ਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਰ.ਟੀ.ਆਈ. ਵਿਧੀ ਦੀ ਅਜਿਹੀ ਗੈਰ-ਵਾਜ਼ਬ ਵਰਤੋਂ ਜਨਤਕ ਸੂਚਨਾ ਅਧਿਕਾਰੀਆਂ (ਪੀ.ਆਈ.ਓਜ਼) ਦੇ ਦਫਤਰਾਂ 'ਤੇ ਬੇਲੋੜਾ ਬੋਝ ਪਾਉਂਦੀ ਹੈ ਅਤੇ ਕਮਿਸ਼ਨ ਦੇ ਕੀਮਤੀ ਸਮੇਂ ਦੀ ਬੇਲੋੜੀ ਬਰਬਾਦੀ ਕਰਦੀ ਹੈ। ਇਸ ਨਾਲ, ਅਸਲ ਅਪੀਲਾਂ ਦੇ ਨਿਪਟਾਰੇ ਵਿੱਚ ਦੇਰੀ ਹੁੰਦੀ ਹੈ ਅਤੇ ਲੰਬਿਤ ਮਾਮਲਿਆਂ ਦੀ ਗਿਣਤੀ ਵਧਦੀ ਹੈ, ਜਿਸ ਨਾਲ ਆਰ.ਟੀ.ਆਈ. ਐਕਟ ਤਹਿਤ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਢਾਹ ਲਗਦੀ ਹੈ।

ਕਮਿਸ਼ਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਚਨਾ ਦਾ ਅਧਿਕਾਰ ਪਾਰਦਰਸ਼ਤਾ ਲਈ ਪ੍ਰਦਾਨ ਕੀਤਾ ਜਾਂਦਾ ਹੈ ਨਾ ਕਿ ਪਰੇਸ਼ਾਨੀ ਪੈਦਾ ਕਰਨ ਲਈ। ਬਿਨੈਕਾਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਅਜਿਹੀ ਜਾਣਕਾਰੀ ਮੰਗਣ ਜੋ ਸਪੱਸ਼ਟ, ਖਾਸ ਅਤੇ ਸਿੱਧੇ ਤੌਰ 'ਤੇ ਉਨ੍ਹਾਂ ਦੀ ਸ਼ਿਕਾਇਤ ਜਾਂ ਜਨਤਕ ਹਿੱਤ ਨਾਲ ਸਬੰਧਤ ਹੋਵੇ। ਸੈਂਕੜੇ ਅਸਪੱਸ਼ਟ ਅਰਜ਼ੀਆਂ ਦਾਇਰ ਕਰਕੇ ਕਾਨੂੰਨ ਦੀ ਦੁਰਵਰਤੋਂ ਸਿਸਟਮ ਨੂੰ ਮਜ਼ਬੂਤ ਕਰਨ ਦੀ ਬਜਾਏ ਇਸ ਦੇ ਕੰਮਕਾਜ ਵਿੱਚ ਵਿਘਨ ਪਾਉਣ ਦਾ ਕੰਮ ਕਰਦੀਆਂ ਹਨ। ਕਾਰਵਾਈ ਦੀ ਸਮਾਪਤੀ ਕਰਦਿਆਂ, ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਹੁਕਮ ਆਰ.ਟੀ.ਆਈ. ਦੀ ਮੰਗ ਕਰਨ ਵਾਲਿਆਂ ਲਈ ਇਕ ਸਬਕ ਬਣੇਗਾ ਕਿ ਉਹ ਕਾਨੂੰਨ ਦੇ ਉਦੇਸ਼ ਅਤੇ ਜਨਤਕ ਅਥਾਰਟੀਆਂ ਦੇ ਪ੍ਰਬੰਧਕੀ ਸਰੋਤਾਂ ਦੋਵਾਂ ਦਾ ਸਤਿਕਾਰ ਕਰਦਿਆਂ ਜ਼ਿੰਮੇਵਾਰੀ ਅਤੇ ਨਿਆਂਪੂਰਨਤਾ ਨਾਲ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ