Saturday, January 03, 2026
BREAKING NEWS

Chandigarh

ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ : ਮੋਹਿੰਦਰ ਭਗਤ

November 14, 2025 03:34 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।ਇਸੇ ਮੰਤਵ ਦੇ ਮੱਦੇਨਜ਼ਰ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸੇਸ਼ ਮੀਟਿੰਗ ਕੀਤੀ।

ਮੰਤਰੀ ਸ਼੍ਰੀ ਭਗਤ ਨੇ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੀ ਯੋਜਨਾ ‘ਆਪਣਾ ਪਿੰਡ ਆਪਣਾ ਬਾਗ਼’ ਅਧੀਨ ਹੋਈ ਪ੍ਰਗਤੀ ਅਤੇ ਵਿਭਾਗ ਵਿੱਚ ਚੱਲ ਰਹੇ ਹੋਰ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਮੰਤਰੀ ਨੇ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਤੋਂ ਪ੍ਰਗਤੀ ਅਧੀਨ ਪ੍ਰੋਜੈਕਟਾਂ ਜਿਨ੍ਹਾਂ ਵਿੱਚ ਪੌਲੀ ਹਾਊਸਾਂ ਤੋਂ ਇਲਾਵਾ ਸੂਬੇ ਵਿੱਚ ਫਲਾਂ ਅਤੇ ਸਬਜ਼ੀਆਂ ਸਬੰਧੀ ਉਤਪਾਦਨ ਦਾ ਵੀ ਵਿਸ਼ੇਸ਼ ਜਾਇਜ਼ਾ ਲਿਆ।

ਇਸ ਮੌਕੇ ਸ੍ਰੀ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦੇ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਤੇ ਲੱਗਣ ਵਾਲੇ ਫ਼ਲਦਾਰ ਬਾਗਾਂ ਤੋਂ ਹੋਣ ਵਾਲੀ ਆਮਦਨ ਪਿੰਡਾਂ ਦੇ ਵਿਕਾਸ ਲਈ ਵਰਤੀ ਜਾਵੇਗੀ। ਜਿਸ ਨਾਲ ਸੂਬੇ ਦੇ ਪਿੰਡ ਆਰਥਿਕ ਪੱਖੋਂ ਆਤਮਨਿਰਭਰ ਹੋਣਗੇ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਗ਼ਬਾਨੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਅਤੇ ਡਾਇਰੈਕਟਰ ਸ਼੍ਰੀਮਤੀ ਸ਼ੈਲੇਂਦਰ ਕੌਰ ਵਲੋਂ ਵਿਭਾਗ ਅਧੀਨ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਖਾਲੀ ਅਸਾਮੀਆਂ ਨੂੰ ਭਰਨ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਮੰਤਰੀ ਨੂੰ ਵਿਸ਼ੇਸ਼ ਤੌਰ ‘ਤੇ ਜਾਣੂ ਕਰਵਾਇਆ। ਇਸ ਮੌਕੇ ਮੰਤਰੀ ਸ਼੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਗ਼ਬਾਨੀ ਵਿਭਾਗ ਅਧੀਨ ਪ੍ਰਗਤੀ ਹੇਠ ਸਾਰੇ ਪ੍ਰੋਜੈਕਟਾਂ‘ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਥਾਨਕ ਪੰਚਾਇਤਾਂ ਅਤੇ ਕਿਸਾਨਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕਰਨ ਅਤੇ ਕਿਸਾਨਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਹਰ ਸੰਭਵ ਸਹਾਇਤਾ ਦੇਣ। ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

'ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ