Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

5000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ

November 14, 2025 03:43 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਅੱਜ ਪੁਲਿਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ। ਉਸਨੂੰ ਇੱਕ ਸ਼ਿਕਾਇਤਕਰਤਾ ਵਾਸੀ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰਾਂ ਵਿਰੁੱਧ ਥਾਣਾ ਕੋਟ ਈਸੇ ਖਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੇ ਇਸ ਮਾਮਲੇ ਵਿੱਚ ਉਸਦੀ ਮਦਦ ਕਰਨ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਸੀ। 6 ਨਵੰਬਰ 2025 ਨੂੰ ਦੋਸ਼ੀ ਏ.ਐਸ.ਆਈ. ਨੇ ਉਸਨੂੰ ਵਟਸਐਪ ਰਾਹੀਂ ਫ਼ੋਨ ਕੀਤਾ ਅਤੇ ਉਸਨੂੰ ਜੁਡੀਸ਼ੀਅਲ ਕੰਪਲੈਕਸ ਮੋਗਾ ਪਹੁੰਚਣ ਲਈ ਕਿਹਾ, ਜਿੱਥੇ ਉਸਨੇ ਉਸ ਤੋਂ 5000 ਰੁਪਏ ਦੀ ਰਿਸ਼ਵਤ ਲਈ।

ਸ਼ਿਕਾਇਤਕਰਤਾ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਏਐਸ ਨਗਰ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਰਘਵਿੰਦਰ ਪ੍ਰਸਾਦ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ