Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ: ਹਰਜੋਤ ਬੈਂਸ

November 14, 2025 03:46 PM
SehajTimes

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੁਆਰਾ ਕਰਵਾਏ ਜਾ ਰਹੇ ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਵਿੱਚ ਵੱਡੇ ਪੱਧਰ ‘ਤੇ ਵਿਦਿਆਰਥੀਆਂ ਦੀ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਵੱਕਾਰੀ ਮੁਕਾਬਲੇ ਵਿੱਚ ਰਜਿਸਟ੍ਰੇਸ਼ਨ ਦਾ ਅੰਕੜਾ 2,25,916 ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਨੂੰ ਮਿਲਿਆ ਹੁੰਗਾਰਾ ਕੌਮਾਂਤਰੀ ਪੱਧਰ ‘ਤੇ ਪੰਜਾਬੀ ਭਾਸ਼ਾ ਦੇ ਪਸਾਰੇ ਦਾ ਠੋਸ ਪ੍ਰਮਾਣ ਹੈ। ਇਸ ਸਾਲ ਦਾ ਅੰਕੜਾ ਪਿਛਲੇ ਐਡੀਸ਼ਨਾਂ, ਜਿਨ੍ਹਾਂ ਵਿੱਚ ਕ੍ਰਮਵਾਰ 24,698 ਅਤੇ 6,689 ਰਜਿਸਟ੍ਰੇਸ਼ਨਾਂ ਹੋਈਆਂ ਸਨ, ਨਾਲੋਂ ਤਰੱਕੀ ਦੀ ਇੱਕ ਵੱਡੀ ਪੁਲਾਂਘ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਵਿੱਚ ਲਗਭਗ ਨੌਂ ਗੁਣਾ ਵਾਧਾ ਨੌਜਵਾਨਾਂ ਵਿੱਚ ਉਤਸ਼ਾਹ ਦੀ ਵੱਡੀ ਲਹਿਰ ਦਾ ਪ੍ਰਮਾਣ ਹੈ। ਇਸ ਵੱਡੇ ਹੁੰਗਾਰੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਨੂੰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੁਨੀਆ ਭਰ ਦੇ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਆਪਣੀਆਂ ਭਾਸ਼ਾਈ ਜੜ੍ਹਾਂ ਨਾਲ ਜੁੜਦੇ ਦੇਖਣਾ ਸਾਡੀ ਸਰਕਾਰ ਲਈ ਇੱਕ ਸੁਪਨਾ ਸਾਕਾਰ ਹੋਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਮਿਲਿਆ ਭਾਰੀ ਹੁੰਗਾਰਾ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਵੱਲੋਂ ਭਾਰੀ ਉਤਸ਼ਾਹ ਦੇ ਨਾਲ ਵਿਸ਼ਵ ਪੱਧਰ 'ਤੇ ਪੰਜਾਬੀ ਭਾਸ਼ਾ ਨੂੰ ਅੱਗੇ ਵਧਾਉਣ ਲਈ ਸਾਡੀ ਵਿਆਪਕ ਅਤੇ ਟੀਚਾਗਤ ਪਹੁੰਚ ਦਾ ਸਪੱਸ਼ਟ ਪ੍ਰਮਾਣ ਹੈ। ਹੁਨਰ ਤੇ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਹਰੇਕ ਸ਼੍ਰੇਣੀ (ਪ੍ਰਾਇਮਰੀ, ਮਿਡਲ, ਸੈਕੰਡਰੀ) ਵਿੱਚ ਪਹਿਲੇ 10 ਵਿਦਿਆਰਥੀਆਂ ਨੂੰ 11,000 ਰੁਪਏ (ਪਹਿਲਾ ਇਨਾਮ), 7,100 ਰੁਪਏ (ਦੂਜਾ ਇਨਾਮ) ਅਤੇ 5,100 ਰੁਪਏ (ਤੀਜਾ ਇਨਾਮ) ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੰਸਥਾਗਤ ਪੱਧਰ 'ਤੇ ਮਿਆਰੀ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਮੋਹਰੀ ਰਹਿਣ ਵਾਲੇ ਸਕੂਲਾਂ ਨੂੰ ਵੀ ਵਿਸ਼ੇਸ਼ ਪੁਰਸਕਾਰ ਅਤੇ ਮਾਨਤਾ ਦਿੱਤੀ ਜਾਵੇਗੀ।

ਸ. ਬੈਂਸ ਨੇ ਕਿਹਾ ਕਿ ਤੀਜਾ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਇੱਕ ਮੁਕਾਬਲੇ ਤੋਂ ਵੱਧ ਹੈ, ਜੋ ਸਾਡੀ ਪਛਾਣ, ਸਾਡੀ ਮਾਂ ਬੋਲੀ ਅਤੇ ਸਾਡੀ ਵਿਰਾਸਤ ਦਾ ਜਸ਼ਨ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਭਾਸ਼ਾਈ ਹੁਨਰਾਂ ਦੀ ਪਰਖ ਨਹੀਂ ਕਰ ਰਹੇ ਹਾਂ ਬਲਕਿ ਅਸੀਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਭਵਿੱਖ ਦੇ ਰਖਵਾਲਿਆਂ ਨੂੰ ਤਿਆਰ ਕਰ ਰਹੇ ਹਾਂ। ਉਨ੍ਹਾਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਓਲੰਪੀਆਡ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 31 ਅਕਤੂਬਰ ਨੂੰ ਸਮਾਪਤ ਹੋਈ ਸੀ। ਬਰਾਬਰੀ ਵਾਲੇ ਮਾਹੌਲ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਔਨਲਾਈਨ ਟੈਸਟਿੰਗ ਪੈਟਰਨ ਨਾਲ ਜਾਣੂ ਕਰਵਾਉਣ ਲਈ ਪੀਐਸਈਬੀ ਨੇ ਵੱਡੇ ਪੱਧਰ ਈ-ਬੁੱਕਸ ਪ੍ਰਦਾਨ ਕੀਤੀਆਂ ਅਤੇ 10, 11 ਅਤੇ 12 ਨਵੰਬਰ ਨੂੰ ਇੱਕ ਵਿਸ਼ੇਸ਼ ਮੌਕ ਟੈਸਟ ਵਿੰਡੋ ਦੀ ਸਹੂਲਤ ਦਿੱਤੀ। ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਜਿਸ ਵਿੱਚ 1,35,784 ਵਿਦਿਆਰਥੀਆਂ ਨੇ ਸਰਗਰਮੀ ਨਾਲ ਪ੍ਰੈਕਟਿਸ ਟੈਸਟ ਵਿੱਚ ਹਿੱਸਾ ਦਿੱਤਾ। ਵਿਦਿਆਰਥੀਆਂ ਲਈ ਸਿੱਖਣ ਦੇ ਯਤਨਾਂ ਨੂੰ ਹੁਲਾਰਾ ਲਈ 15 ਅਤੇ 16 ਨਵੰਬਰ ਨੂੰ ਐਲੀਮੈਂਟਰੀ-ਪੱਧਰ ਦੇ ਵਿਦਿਆਰਥੀਆਂ ਲਈ ਪ੍ਰੈਕਟਿਸ ਪ੍ਰਿਖਿਆਵਾਂ ਦਾ ਇੱਕ ਹੋਰ ਰਾਊਂਡ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਓਲੰਪੀਆਡ ਦੀ ਇਹ ਪਹਿਲਕਦਮੀ ਭਾਸ਼ਾਈ ਹੁਨਰ ਦੀ ਪਛਾਣ ਕਰਦਿਆਂ ਚੋਟੀ ਦੇ ਪ੍ਰਦਰਸ਼ਨਕਾਰੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਤੀਜਾ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ 5 ਦਸੰਬਰ (ਪ੍ਰਾਇਮਰੀ ਪੱਧਰ), 6 ਦਸੰਬਰ (ਮਿਡਲ) ਅਤੇ 8 ਦਸੰਬਰ (ਸੈਕੰਡਰੀ) ਨੂੰ ਔਨਲਾਈਨ ਟੈਸਟਾਂ ਨਾਲ ਸ਼ੁਰੂ ਹੋਵੇਗਾ। ਦੂਜਾ ਦੌਰ 15-16 ਦਸੰਬਰ ਨੂੰ ਹੋਵੇਗਾ, ਜਿਸਦੇ ਬਾਅਦ 23 ਦਸੰਬਰ, 2025 ਨੂੰ ਅੰਤਿਮ ਮੁਕਾਬਲਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁਕਾਬਲੇ ‘ਚ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ‘ਜ਼ਰੀਏ ਔਨਲਾਈਨ ਟੈਸਟਾਂ ਦੀ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਵੇਗੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ