Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

November 14, 2025 03:51 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਲੋਕ ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ 280 ਵਸਨੀਕਾਂ ਨੂੰ ਮੁਆਵਜ਼ੇ ਵਜੋਂ 1.02 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਜਾਂ ਭਾਰੀ ਮੀਂਹ ਵਰਗੀਆਂ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਸੂਬੇ ਦੇ ਨਾਗਰਿਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਜ਼ਿਲ੍ਹੇ ਦੇ ਨਰੋਟ ਜੈਮਲ ਸਿੰਘ ਵਿਖੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 45 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਰਾਹਤ ਵੰਡ ਪ੍ਰਕਿਰਿਆ ਦੇ ਤੀਜੇ ਪੜਾਅ ਦੇ ਲਗਾਤਾਰ ਤੀਜੇ ਦਿਨ ਸੂਬਾ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ ਆਪਣੀ ਵਿਆਪਕ ਪਹੁੰਚ ਨੂੰ ਜਾਰੀ ਰੱਖਦਿਆਂ ਸੂਬੇ ਭਰ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਰਣਬੀਰ ਸਿੰਘ ਭੁੱਲਰ (ਵਿਧਾਇਕ ਫਿਰੋਜ਼ਪੁਰ ਸ਼ਹਿਰੀ) ਨੇ ਪਿੰਡ ਬੰਡਾਲਾ ਵਿਖੇ 732 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 4.85 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।

'ਆਪ' ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਭੁਲੱਥ ਹਲਕੇ (ਕਪੂਰਥਲਾ) ਅਧੀਨ ਪੈਂਦੇ ਪਿੰਡ ਸੰਗੋਜਲਾ ਅਤੇ ਨਬੀ ਬਖਸ਼ ਵਾਲਾ ਦੇ ਪ੍ਰਭਾਵਿਤ ਪਰਿਵਾਰਾਂ ਨੂੰ 7.20 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਜ਼ਿਕਰਯੋਗ ਹੈ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਤੱਕ ਪਾਰਦਰਸ਼ਤਾ ਨਾਲ ਰਾਹਤ ਪਹੁੰਚਾਈ ਜਾਵੇ। ਦੱਸਣਯੋਗ ਹੈ ਕਿ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ ਜਦਕਿ ਫ਼ਸਲ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਦੇਸ਼ ਵਿੱਚ ਹੁਣ ਤੱਕ ਦਿੱਤਾ ਗਿਆ ਸਭ ਤੋਂ ਵੱਧ ਫ਼ਸਲੀ ਮੁਆਵਜ਼ਾ ਹੈ। ਸੂਬਾ ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਲਈ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਦੁਧਾਰੂ ਪਸ਼ੂ 37,500 ਰੁਪਏ, ਪ੍ਰਤੀ ਗ਼ੈਰ-ਦੁਧਾਰੂ ਪਸ਼ੂ 32,000 ਰੁਪਏ, ਪ੍ਰਤੀ ਵੱਛਾ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ