Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

November 15, 2025 08:46 PM
SehajTimes

 

ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਹੈ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਸਮੇਤ ਦੋ .30 ਬੋਰ ਸਟਾਰ-ਮਾਰਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੂਸਫ਼ ਮਸੀਹ ਉਰਫ਼ ਐਮਪੀ, ਵਾਸੀ ਧਰਮਕੋਟ ਬੱਗਾ, ਬਟਾਲਾ, ਸੈਮੂਅਲ ਮਸੀਹ ਉਰਫ਼ ਅੰਕਿਤ ਉਰਫ਼ ਅੰਕੀ, ਵਾਸੀ ਪਿੰਡਾ ਰੋੜੀ, ਬਟਾਲਾ ਅਤੇ ਸਾਹਿਬਜੀਤ ਸਿੰਘ ਉਰਫ਼ ਸਾਭੀ, ਵਾਸੀ ਹਰੂਵਾਲ, ਬਟਾਲਾ ਵਜੋਂ ਹੋਈ ਹੈ। ਦੋ ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ02ਡੀਕਿਉ0314 ਸੀ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਰਮੀਨੀਆ ਅਧਾਰਤ ਲੋੜੀਂਦੇ ਗੈਂਗਸਟਰ ਰਾਜਾ ਹਾਰੂਵਾਲ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਜਿਸਨੇ ਬਰਾਮਦ ਕੀਤੇ ਹਥਿਆਰਾਂ ਦੀ ਡਲਿਵਰੀ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਮਾਡਿਊਲ ਹਥਿਆਰਾਂ ਅਤੇ ਪੈਸੇ ਦਾ ਲੈਣ-ਦੇਣ ਕਰਨ ਤੋਂ ਇਲਾਵਾ ਜਬਰੀ ਵਸੂਲੀ ਲਈ ਕਈ ਵਿਅਕਤੀਆਂ ਦੀ ਰੇਕੀ ਵੀ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦੀ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਸਕੇ। ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬਟਾਲਾ ਖੇਤਰ ਤੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਹੈ ਜਿਨ੍ਹਾਂ ਵਿਰੁੱਧ ਬਟਾਲਾ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਅਗਵਾ, ਕਤਲ ਦੀ ਕੋਸ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਦਰਜ ਹਨ। ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਹਥਿਆਰ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 67 ਮਿਤੀ 13.11.2025 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼