Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

November 15, 2025 10:09 PM
SehajTimes

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਕਈ ਵਿਅਕਤੀਆਂ ਨਾਲ ਕੀਤੀ ਧੋਖਾਧੜੀ: ਐਸਐਸਪੀ ਹਰਮਨਦੀਪ ਹੰਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਜ਼ਿਲ੍ਹਾ ਪੁਲਿਸ ਨੇ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਚਿਨ ਵਾਸੀ ਭਾਰਤ ਨਗਰ, ਕੁਰੂਕਸ਼ੇਤਰ, ਹਰਿਆਣਾ ਅਤੇ ਗੁਰਦੀਪ ਵਾਸੀ ਗੁਰਦੇਵ ਨਗਰ, ਕੁਰੂਕਸ਼ੇਤਰ, ਹਰਿਆਣਾ ਵਜੋਂ ਹੋਈ ਹੈ।

ਇਸ ਬਰਾਮਦਗੀ ਵਿੱਚ 11,05,000 ਰੁਪਏ ਦੀ ਅਸਲੀ ਪੁਰਾਣੀ ਕਰੰਸੀ ਅਤੇ 9.88 ਕਰੋੜ ਰੁਪਏ ਦੀ ਨਕਲੀ ਕਰੰਸੀ ਸ਼ਾਮਲ ਹੈ। ਕਰੰਸੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਸਕਾਰਪੀਓ-ਐਨ (ਐਚਆਰ-41-ਐਮ-6974) ਜਿਸ ਵਿੱਚ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਧੋਖਾਧੜੀ ਕਰਨ ਲਈ ਚਲਾਕੀ ਭਰੇ ਤਰੀਕੇ ਦੀ ਵਰਤੋਂ ਕਰਦੇ ਸਨ, ਜਿਸ ਵਿੱਚ ਨਕਲੀ ਨੋਟਾਂ ਦੇ ਬੰਡਲਾਂ ਉੱਪਰ ਅਸਲੀ ਨੋਟ ਰੱਖ ਕੇ ਅੰਦਰ ਨਕਲੀ ਨੋਟ ਛੁਪਾ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਈ ਧੋਖਾਧੜੀ ਅਤੇ ਜਾਅਲੀ ਕਰੰਸੀ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਹਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਪੂਰੇ ਨੈੱਟਵਰਕ ਅਤੇ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਤਕਨੀਕੀ ਜਾਂਚ ਅਤੇ ਹੋਰ ਪੁੱਛਗਿੱਛ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਦੱਸਿਆ ਕਿ ਪੁਲਿਸ ਨੂੰ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਨਾਲ ਜੁੜੇ ਦੋ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਸੂਚਨਾ ਮਿਲੀ ਸੀ। ਇਸ ਸਬੰਧੀ ਕਾਰਵਾਈ ਕਰਦਿਆਂ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਅਤੇ ਡੀਐਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। ਤੁਰੰਤ ਕਾਰਵਾਈ ਕਰਦਿਆਂ ਐਸਐਚਓ ਡੇਰਾਬੱਸੀ ਸੁਮਿਤ ਮੌੜ ਅਤੇ ਇੰਚਾਰਜ ਐਂਟੀ-ਨਾਰਕੋਟਿਕਸ ਸੈੱਲ ਮਲਕੀਤ ਸਿੰਘ ਦੀ ਅਗਵਾਈ ਹੇਠ ਟੀਮਾਂ ਨੇ ਪੀਡਬਲਯੂਡੀ ਰੈਸਟ ਹਾਊਸ, ਘੱਗਰ ਪੁਲ, ਪੁਰਾਣਾ ਅੰਬਾਲਾ-ਕਾਲਕਾ ਹਾਈਵੇਅ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਜਾਅਲੀ ਅਤੇ ਪੁਰਾਣੀ ਕਰੰਸੀ ਬਰਾਮਦ ਕੀਤੀ।

ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਕਈ ਲੋਕਾਂ ਨਾਲ ਧੋਖਾਧੜੀ ਕੀਤੀ ਗਈ ਹੈ। ਉਹ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਹ ਪਹਿਲਾਂ ਧੋਖਾਧੜੀ ਤੇ ਜਾਅਲੀ ਕਰੰਸੀ ਦੇ ਮਾਮਲਿਆਂ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 327 ਮਿਤੀ 13-11-2025 ਨੂੰ ਥਾਣਾ ਡੇਰਾਬੱਸੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 318(4), 178, 179, 180 ਅਤੇ 182 ਤਹਿਤ ਦਰਜ ਕੀਤੀ ਗਈ ਹੈ।

ਬਾਕਸ: ਬਰਾਮਦ ਕੀਤੀ ਗਈ ਕਰੰਸੀ ਸਬੰਧੀ ਵੇਰਵਾ:
* ਬਰਾਮਦ ਕੀਤੀ ਅਸਲ ਕਰੰਸੀ *
1000 ਰੁਪਏ ਦੇ ਪੁਰਾਣੇ ਨੋਟ (7,42,000 ਰੁਪਏ)
2000 ਰੁਪਏ ਦੇ ਪੁਰਾਣੇ ਨੋਟ (3,50,000 ਰੁਪਏ)
500 ਰੁਪਏ ਦੇ ਨਵੇਂ ਨੋਟ (13,000 ਰੁਪਏ)
ਕੁੱਲ: 11,05,000 ਰੁਪਏ

* ਬਰਾਮਦ ਕੀਤੀ ਨਕਲੀ ਕਰੰਸੀ*
₹1000 ਰੁਪਏ ਦੇ ਪੁਰਾਣੇ ਨੋਟਾਂ ਦੇ 80 ਬੰਡਲ (ਲਗਭਗ ₹80 ਲੱਖ ਰੁਪਏ)
₹500 ਰੁਪਏ ਦੇ ਨਵੇਂ ਨੋਟਾਂ ਦੇ 60 ਬੰਡਲ (ਲਗਭਗ ₹30 ਲੱਖ ਰੁਪਏ)
2000 ਰੁਪਏ ਦੇ ਨੋਟਾਂ ਦੇ 439 ਬੰਡਲ (ਲਗਭਗ ₹8 ਕਰੋੜ 78 ਲੱਖ ਰੁਪਏ)
ਕੁੱਲ: 9.88 ਕਰੋੜ ਰੁਪਏ

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ