Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 258ਵੇਂ ਦਿਨ ਪੰਜਾਬ ਪੁਲਿਸ ਵੱਲੋਂ 13.7 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

November 15, 2025 10:12 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 258 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,550 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 13.7 ਕਿਲੋ ਹੈਰੋਇਨ, 1 ਕਿਲੋ ਅਫੀਮ, 3.5 ਕਿਲੋ ਭੁੱਕੀ, 211 ਨਸ਼ੀਲੀਆਂ ਗੋਲੀਆਂ ਅਤੇ 5.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 58 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 305 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 305 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 32 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ