Sunday, November 16, 2025

Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

November 15, 2025 10:21 PM
SehajTimes

ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖਿਆ ਗਿਆ।

ਜਦਕਿ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਾਹਿਬ ਸਟੇਡੀਅਮ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸ਼ਾਮਿਲ ਹੋਏ। ਇਸ ਤੋਂ ਇਲਾਵਾ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਥਾਨਕ ਆਗੂਆਂ ਅਤੇ ਸੰਗਤ ਸਮੇਤ ਹਾਜ਼ਰੀ ਭਰੀ। ਇਨ੍ਹਾਂ ਲਾਈਟ ਐਡ ਸਾਊਂਡ ਸ਼ੋਅਜ਼ ਵਿੱਚ ਹਾਜ਼ਰੀ ਭਰਨ ਵਾਲੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਉੱਤੇ ਚਾਨਣਾ ਪਾਇਆ ਗਿਆ। ਜ਼ਿਕਰਯੋਗ ਹੈ ਕਿ 17 ਅਤੇ 20 ਨਵੰਬਰ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਵੀ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ।
----

Have something to say? Post your comment

 

More in Chandigarh

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

ਸਹੀ ਖੁਰਾਕ ਪਹਿਲੀ ਦਵਾਈ ਹੈ'

'ਯੁੱਧ ਨਸ਼ਿਆਂ ਵਿਰੁੱਧ’ ਦੇ 258ਵੇਂ ਦਿਨ ਪੰਜਾਬ ਪੁਲਿਸ ਵੱਲੋਂ 13.7 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ