Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

November 15, 2025 11:19 PM
SehajTimes

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇੱਕ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗੀ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ, ਪਿੰਡ ਢੱਡਾ ਦੇ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਪਿੰਡ ਢੱਡਾ ਵਿੱਚ ਬਣੀ ਧਰਮਸ਼ਾਲਾ ਨੂੰ ਬਾਲਮੀਕ ਕਮੇਟੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ, ਜਿਸ ਤੋਂ ਬਾਅਦ ਗ੍ਰਾਮ ਪੰਚਾਇਤ ਨੇ ਡੀ.ਡੀ.ਪੀ.ਓ. ਜਲੰਧਰ ਕੋਲ ਕੇਸ ਦਾਇਰ ਕੀਤਾ।

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਜਵੰਤ ਕੌਰ, ਜੋ ਤਤਕਾਲੀ ਸਮੇਂ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਵਜੋਂ ਤਾਇਨਾਤ ਸੀ, ਨੇ ਧਰਮਸ਼ਾਲਾ ਮਾਮਲੇ ਵਿੱਚ ਉਹਨਾਂ ਦੇ ਪੱਖ ਵਿੱਚ ਹੁਕਮ ਪ੍ਰਾਪਤ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮੁਲਜ਼ਮ ਨੇ ਸ਼ਿਕਾਇਤਕਰਤਾ ਅਤੇ ਹੋਰ ਗਵਾਹਾਂ ਕੋਲੋਂ 50,000 ਰੁਪਏ ਰਿਸ਼ਵਤ ਪ੍ਰਾਪਤ ਕੀਤੀ। ਰਿਸ਼ਵਤ ਦੇ ਪੈਸੇ ਲੈਣ ਦੀ ਘਟਨਾ ਦੀ ਵੀਡੀਓ-ਰਿਕਾਰਡਿੰਗ ਕੀਤੀ ਗਈ। ਪੁੱਛਗਿੱਛ ਅਤੇ ਸਬੂਤਾਂ ਦੇ ਆਧਾਰ 'ਤੇ, ਮੁਲਜ਼ਮ ਰਾਜਵੰਤ ਕੌਰ ਵਿਰੁੱਧ ਵਿਜੀਲੈਂਸ ਬਿਊਰੋ ਰੇਂਜ ਥਾਣਾ ਜਲੰਧਰ ਵਿਖੇ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ